ਚੋਣ ਨਤੀਜਿਆਂ ਤੋਂ ਪਹਿਲਾਂ ECI ਦੀ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨਰ ਬੋਲੇ- ਇਤਿਹਾਸਕ ਰਹੀਆਂ ਭਾਰਤ ਦੀਆਂ ਚੋਣਾਂ

06/03/2024 1:22:26 PM

ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਦੇ ਚੋਣ ਨਤੀਜੇ ਭਲਕੇ ਯਾਨੀ ਕਿ 4 ਜੂਨ ਨੂੰ ਆਉਣਗੇ। 7 ਪੜਾਵਾਂ 'ਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਈ। ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਯਾਨੀ ਕਿ ਸੋਮਵਾਰ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। 7 ਪੜਾਅ ਦੀ ਚੋਣ ਪ੍ਰਕਿਰਿਆ ਬਾਰੇ ਗੱਲ ਕਰਦਿਆਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਦੀਆਂ ਚੋਣਾਂ ਇਤਿਹਾਸਕ ਰਹੀਆਂ। 64 ਕਰੋੜ ਤੋਂ ਵੱਧ ਵੋਟਰਾਂ ਨੇ ਵੋਟਾਂ ਪਾਈਆਂ। ਔਰਤਾਂ ਨੇ ਵੱਧ-ਚੜ੍ਹ ਕੇ ਵੋਟਿੰਗ 'ਚ ਹਿੱਸਾ ਲਿਆ। 31 ਕਰੋੜ ਤੋਂ ਵੱਧ ਮਹਿਲਾ ਵੋਟਰਾਂ ਨੇ ਵੋਟ ਪਾਈ। ਅਸੀਂ ਵੋਟਿੰਗ ਦੌਰਾਨ ਵਿਸ਼ਵ ਰਿਕਾਰਡ ਬਣਾਇਆ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਾਰੇ ਵੋਟਰਾਂ ਨੂੰ ਸਲਾਮ ਹੈ। 85 ਤੋਂ ਉੱਪਰ ਦੇ ਵੋਟਰਾਂ ਨੇ ਰਿਕਾਰਡ ਵੋਟਿੰਗ ਕੀਤੀ। ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਵੱਲੋਂ ਚੋਣ ਕਮਿਸ਼ਨਰਾਂ ਨੂੰ 'ਗੁੰਮਸ਼ੁਦਾ ਸੱਜਣ' ਦਾ ਨਾਂ ਦਿੱਤੇ ਜਾਣ ਬਾਰੇ ਮੁੱਖ ਚੋਣ ਕਮਿਸ਼ਨਰ ਨੇ ਕਿਹਾ, "ਅਸੀਂ ਹਮੇਸ਼ਾ ਇੱਥੇ ਸੀ, ਕਦੇ ਗੁੰਮ ਨਹੀਂ ਹੋਏ।" 

ਇਹ ਵੀ ਪੜ੍ਹੋ- ਨਹੀਂ ਭੁੱਲਣਗੀਆਂ ਲੋਕ ਸਭਾ ਚੋਣਾਂ 2024, ਲੰਮੇ ਸਮੇਂ ਤਕ ਯਾਦ ਰੱਖੇ ਜਾਣਗੇ ਇਕ-ਦੂਜੇ ’ਤੇ ਕੱਸੇ ਗਏ ਤਨਜ਼

ਚੋਣ ਕਮਿਸ਼ਨਰ ਮੁਤਾਬਕ ਦੁਨੀਆ ਦੀ ਸਭ ਤੋਂ ਵੱਡੀ ਵੋਟਿੰਗ ਪ੍ਰਕਿਰਿਆ 'ਚ 68,000  ਤੋਂ ਵੱਧ ਨਿਗਰਾਨੀ ਦਲ, ਡੇਢ ਕਰੋੜ ਤੋਂ ਵੱਧ ਵੋਟਰ ਅਤੇ ਸੁਰੱਖਿਆ ਕਰਮੀ ਸ਼ਾਮਲ ਰਹੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਲਈ ਕਰੀਬ 4 ਲੱਖ ਵਾਹਨਾਂ, 135 ਵਿਸ਼ੇਸ਼ ਟਰੇਨਾਂ ਅਤੇ 1,692 ਫਲਾਈਟਾਂ ਦਾ ਇਸਤੇਮਾਲ ਕੀਤਾ ਗਿਆ। ਭਾਰਤੀ ਚੋਣਾਂ ਦੀ ਸਫ਼ਲਤਾ ਦਾ ਵਿਸਥਾਰ ਨਾਲ ਜ਼ਿਕਰ ਕਰਦਿਆਂ ਚੋਣ ਕਮਿਸ਼ਨਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵੱਡੇ ਬਰੈਂਡ ਤੋਂ ਲੈ ਕੇ ਸਟਾਰਟਅੱਪ ਤੱਕ ਸਾਰਿਆਂ ਨੇ ਯੋਗਦਾਨ ਪਾਇਆ। 

ਇਹ ਵੀ ਪੜ੍ਹੋ- CM ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ 'ਚ ਕੀਤਾ ਆਤਮਸਮਰਪਣ

ਵੋਟਿੰਗ ਕਰਮੀਆਂ ਦੇ ਸਾਹਮਣੇ ਆਉਣ ਵਾਲੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਮੁੱਖ ਚੋਣ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਕ ਵੀਡੀਓ ਵੀ ਵਿਖਾਈ। ਫਿਰ ਉਨ੍ਹਾਂ ਨੇ ਕਿਹਾ ਕਿ ਵੋਟਿੰਗ ਕਰਮੀ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਕੇ ਵੋਟ ਕਰਾਉਣ ਜਾਂਦੇ ਹਨ। ਜਦੋਂ ਉਨ੍ਹਾਂ ਦੀ ਵਫ਼ਾਦਾਰੀ 'ਤੇ ਸਵਾਲ ਚੁੱਕੇ ਜਾਂਦੇ ਹਨ, ਤਾਂ ਸੋਚੋ ਉਨ੍ਹਾਂ ਦੇ ਦਿਲ 'ਤੇ ਕੀ ਬੀਤਦੀ ਹੋਵੇਗੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ ਜੰਮੂ-ਕਸ਼ਮੀਰ ਵਿਚ ਵੋਟ ਫ਼ੀਸਦੀ ਪਿਛਲੇ 4 ਦਹਾਕਿਆਂ ਵਿਚ ਸਭ ਤੋਂ ਵੱਧ ਹੈ। ਘਾਟੀ ਵਿਚ 58 ਫ਼ੀਸਦੀ ਅਤੇ ਜੰਮੂ 'ਚ 51 ਫ਼ੀਸਦੀ ਵੋਟਿੰਗ ਹੋਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News