ਵੱਡੀ ਖ਼ਬਰ: ED ਦਾ ਵੱਡਾ ਐਕਸ਼ਨ, ਸੋਨੀਪਤ ਤੋਂ ਕਾਂਗਰਸ  MLA ਸੁਰਿੰਦਰ ਪੰਵਾਰ ਗ੍ਰਿਫ਼ਤਾਰ

Saturday, Jul 20, 2024 - 10:39 AM (IST)

ਸੋਨੀਪਤ- ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੀ ਵੱਡੀ ਕਾਰਵਾਈ ਵੇਖਣ ਨੂੰ ਮਿਲੀ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਈਡੀ ਸੋਨੀਪਤ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਨੂੰ ਅੰਬਾਲਾ ਦਫ਼ਤਰ ਲਈ ਲੈ ਕੇ ਜਾ ਰਹੀ  ਹੈ। ਸੂਤਰਾਂ ਮੁਤਾਬਕ ਇਹ ਗ੍ਰਿਫ਼ਤਾਰੀ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਕਾਰਨ ਕਈ ਘਰ ਤਬਾਹ; ਸਕੂਲ-ਕਾਲਜ ਬੰਦ, IMD ਨੇ ਕੀਤਾ ਅਲਰਟ

 

ਏਜੰਸੀ ਨੇ ਜਨਵਰੀ 'ਚ 55 ਸਾਲਾ ਵਿਧਾਇਕ ਦੇ ਘਰ 'ਤੇ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਵਿਚ ਯਮੁਨਾਨਗਰ ਤੋਂ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ) ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਯਮੁਨਾਨਗਰ ਅਤੇ ਇਸ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿਚ ਪੱਥਰ, ਬੱਜਰੀ ਅਤੇ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਹਰਿਆਣਾ ਪੁਲਸ ਵਲੋਂ ਕਈ FIR ਦਰਜ ਕੀਤੀਆਂ ਗਈਆਂ ਹਨ। ਮਨੀ ਲਾਂਡਰਿੰਗ ਦਾ ਇਹ ਮਾਮਲਾ ਵੀ ਇਸੇ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ- 6 ਸਾਲਾ ਬੱਚੀ ਦੀ ਵਾਟਰ ਪਾਰਕ 'ਚ ਡੁੱਬਣ ਨਾਲ ਮੌਤ, ਅਧਿਆਪਕਾਂ ਨਾਲ ਟੂਰ 'ਤੇ ਗਈ ਸੀ ਹਿਤੇਸ਼ੀ

ਦਰਅਸਲ ਈਡੀ ਨੂੰ ਗੈਰ ਕਾਨੂੰਨੀ ਮਾਈਨਿੰਗ ਬਾਰੇ ਜਾਣਕਾਰੀ ਮਿਲ ਰਹੀ ਸੀ, ਜਿਸ ਨੂੰ ਲੈ ਕੇ ਈਡੀ ਦੀ ਟੀਮ ਨੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰ ਛਾਪਾ ਮਾਰਿਆ ਸੀ। 
ਇਸ ਦੌਰਾਨ ਈਡੀ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਦੱਸ ਦੇਈਏ ਕਿ ਈਡੀ ਦੀ ਟੀਮ ਨੇ ਯਮੁਨਾਨਗਰ ਵਿਚ ਨਾਜਾਇਜ਼ ਮਾਈਨਿੰਗ ਨਾਲ ਸਬੰਧਤ ਹਰਿਆਣਾ ਦੇ ਯਮੁਨਾਨਗਰ, ਸੋਨੀਪਤ ਅਤੇ ਕਰਨਾਲ ਖੇਤਰ 'ਚ ਛਾਪੇਮਾਰੀ ਕੀਤੀ ਸੀ। ਕੇਂਦਰੀ ਏਜੰਸੀ 'ਈ-ਰਾਵਾਨਾ' ਯੋਜਨਾ 'ਚ  ਧੋਖਾਧੜੀ ਦੀ ਵੀ ਜਾਂਚ ਕਰ ਰਹੀ ਹੈ। ‘ਈ-ਰਾਵਾਨਾ’ ਇਕ ਆਨਲਾਈਨ ਪੋਰਟਲ ਹੈ ਜੋ ਹਰਿਆਣਾ ਸਰਕਾਰ ਵਲੋਂ 2020 ਵਿਚ ਰਾਇਲਟੀ ਅਤੇ ਟੈਕਸ ਵਸੂਲੀ ਨੂੰ ਆਸਾਨ ਬਣਾਉਣ ਅਤੇ ਮਾਈਨਿੰਗ ਖੇਤਰਾਂ ਵਿਚ ਟੈਕਸ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਹਾਦਸੇ ਦੀ ਸ਼ਿਕਾਰ, ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News