ED ਨੇ ਲਾਲੂ ਪ੍ਰਸਾਦ ਤੇ ਉਨ੍ਹਾਂ ਦੇ ਪੁੱਤ ਤੇਜਸਵੀ ਯਾਦਵ ਨੂੰ ਮੁੜ ਜਾਰੀ ਕੀਤਾ ਸੰਮਨ
Friday, Jan 19, 2024 - 05:30 PM (IST)

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜ਼ਮੀਨ ਦੇ ਬਦਲੇ ਰੇਲਵੇ 'ਚ ਨੌਕਰੀ ਦੇ ਕਥਿਤ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਅਤੇ ਉਨ੍ਹਾਂ ਦੇ ਪੁੱਤ ਅਤੇ ਬਿਹਾਰ ਦੇ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਆਪਣੇ ਪਟਨਾ ਦਫ਼ਤਰ 'ਚ ਪੁੱਛ-ਗਿੱਛ ਲਈ ਪੇਸ਼ ਹੋਣ ਨੂੰ ਲੈ ਕੇ ਮੁੜ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਭਾਸ਼ਣ ਦੌਰਾਨ PM ਮੋਦੀ ਹੋਏ ਭਾਵੁਕ- 'ਕਾਸ਼ ਮੈਂ ਵੀ ਬਚਪਨ 'ਚ ਅਜਿਹੇ ਘਰ 'ਚ ਰਹਿ ਪਾਉਂਦਾ'
ਉਨ੍ਹਾਂ ਦੱਸਿਆ ਕਿ ਪ੍ਰਸਾਦ ਨੂੰ ਜਿੱਥੇ 29 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ, ਉੱਥੇ ਹੀ ਤੇਜਸਵੀ ਨੂੰ 30 ਜਨਵਰੀ ਨੂੰ ਬੁਲਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਕ ਟੀਮ ਸੰਮਨ ਦੇਣ ਲਈ ਪ੍ਰਸਾਦ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਪਟਨਾ ਸਥਿਤ ਅਧਿਕਾਰਤ ਘਰ ਗਈ ਸੀ। ਪ੍ਰਸਾਦ ਅਤੇ ਤੇਜਸਵੀ ਨੂੰ ਪਟਨਾ ਦੇ ਬੈਂਕ ਰੋਡ ਸਥਿਤ ਈ.ਡੀ. ਦਫ਼ਤਰ 'ਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਦੋਵੇਂ ਇਸ ਮਾਮਲੇ 'ਚ ਜਾਰੀ ਕੀਤੇ ਗਏ ਸਾਬਕਾ ਸੰਮਨ 'ਤੇ ਪੇਸ਼ ਨਹੀਂ ਹੋਏ ਸਨ। ਇਹ ਘਪਲਾ ਉਸ ਸਮੇਂ ਦਾ ਹੈ, ਜਦੋਂ ਲਾਲੂ ਪ੍ਰਸਾਦ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਦੀ ਪਹਿਲੀ ਸਰਕਾਰ 'ਚ ਰੇਲ ਮੰਤਰੀ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8