ਸ਼ਰਾਬ ਨੀਤੀ ਘਪਲਾ : ED ਨੇ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
Thursday, Jul 06, 2023 - 11:43 PM (IST)
ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਥਿਤ ਸਹਿਯੋਗੀ ਅਤੇ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਵੀਰਵਾਰ ਸ਼ਾਮ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ 'ਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : RBI ਦਾ ਅਹਿਮ ਫ਼ੈਸਲਾ, ਗਾਹਕਾਂ ਨੂੰ ਛੇਤੀ ਮਿਲੇਗਾ ਆਪਣੀ ਪਸੰਦ ਮੁਤਾਬਕ ਕਾਰਡ ਨੈੱਟਵਰਕ ਚੁਣਨ ਦਾ ਬਦਲ
ਈਡੀ ਦੇ ਕੇਂਦਰੀ ਦਿੱਲੀ ਦਫ਼ਤਰ 'ਚ ਰਾਤ ਬਿਤਾਉਣ ਤੋਂ ਬਾਅਦ ਅਰੋੜਾ ਨੂੰ ਸ਼ੁੱਕਰਵਾਰ ਇਕ ਮਨੋਨੀਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗਾ। ਈਡੀ ਨੇ ਪਹਿਲਾਂ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਕਾਰੋਬਾਰੀ ਦਿਨੇਸ਼ ਅਰੋੜਾ ਕਥਿਤ ਤੌਰ 'ਤੇ 'ਆਪ' ਦੇ ਸੰਚਾਰ ਇੰਚਾਰਜ ਵਿਜੇ ਨਾਇਰ ਨਾਲ ਨੇੜਿਓਂ ਕੰਮ ਕਰਦਾ ਸੀ। ਈਡੀ ਮੁਤਾਬਕ ਅਰੋੜਾ ਨੇ ਐਕਸਾਈਜ਼ ਡਿਊਟੀ ਨੀਤੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਵੀ ਕੀਤੀ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ 2 ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼, ਗਰਮ-ਖਿਆਲੀ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਹੈ ਪੂਰਾ ਪਰਿਵਾਰ
ਅਰੋੜਾ ਨੂੰ ਇਸ ਤੋਂ ਪਹਿਲਾਂ ਇਸ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ ਦੇ ਮਾਮਲੇ 'ਚ ਸਰਕਾਰੀ ਗਵਾਹ ਬਣਾਇਆ ਗਿਆ ਸੀ ਪਰ ਉਪਲਬਧ ਸਬੂਤਾਂ ਦੇ ਆਧਾਰ 'ਤੇ ਵਿੱਤੀ ਜਾਂਚ ਏਜੰਸੀ ਨੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਈਡੀ ਨੇ ਉਸ ਤੋਂ ਪਹਿਲਾਂ ਵੀ ਕਈ ਮੌਕਿਆਂ 'ਤੇ ਪੁੱਛਗਿੱਛ ਕੀਤੀ ਹੈ ਪਰ ਅੱਜ ਜਦੋਂ ਉਸ ਨੂੰ ਤੱਥਾਂ ਦਾ ਸਾਹਮਣਾ ਕਰਨਾ ਪਿਆ ਤਾਂ ਅਰੋੜਾ ਆਪਣੇ-ਆਪ ਨੂੰ ਸਮਝਾਉਣ 'ਚ ਅਸਫਲ ਰਿਹਾ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8