ਸੰਜੇ ਸਿੰਘ ਨੇ ਅਦਾਲਤ ''ਚ ਕਿਹਾ : ED ਨੇ ਬਿਨਾਂ ਕਿਸੇ ਸੰਮਨ ਦੇ ਸਿੱਧੇ ਗ੍ਰਿਫ਼ਤਾਰ ਕਰ ਲਿਆ

Tuesday, Mar 19, 2024 - 07:27 PM (IST)

ਸੰਜੇ ਸਿੰਘ ਨੇ ਅਦਾਲਤ ''ਚ ਕਿਹਾ : ED ਨੇ ਬਿਨਾਂ ਕਿਸੇ ਸੰਮਨ ਦੇ ਸਿੱਧੇ ਗ੍ਰਿਫ਼ਤਾਰ ਕਰ ਲਿਆ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਆਬਕਾਰੀ ਨੀਤੀ 'ਘਪਲੇ' ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਨਿਆਇਕ ਹਿਰਾਸਤ 'ਚ ਲਏ ਗਏ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਕਿਹਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੂੰ ਕੋਈ ਸੰਮਨ ਜਾਰੀ ਨਹੀਂ ਕੀਤਾ ਗਿਆ ਸੀ। ਸੰਜੇ ਸਿੰਘ ਦੇ ਵਕੀਲ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਗਵਾਹ ਦਿਨੇਸ਼ ਅਰੋੜਾ ਵਲੋਂ ਜੁਲਾਈ 2023 'ਚ ਉਨ੍ਹਾਂ ਖ਼ਿਲਾਫ਼ ਦਿੱਤੀ ਗਈ ਗਵਾਹੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਮਨੀ ਲਾਂਡਰਿੰਗ ਮਾਮਲੇ 'ਚ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ 'ਚ ਭੇਜੇ ਜਾਣ ਨੂੰ ਚੁਣੌਤੀ ਦੇਣ ਵਾਲੀ ਦੋਸ਼ੀ ਦੀ ਪਟੀਸ਼ਨ 'ਤੇ ਦਲੀਲਾਂ ਸੁਣ ਰਹੀ ਸੀ। ਬੈਂਚ ਨੇ ਕਿਹਾ ਕਿ ਇਸ ਮਾਮਲੇ 'ਚ 2 ਅਪ੍ਰੈਲ ਨੂੰ ਸੁਣਵਾਈ ਜਾਰੀ ਰੱਖੇਗੀ।

ਸੰਜੇ ਸਿੰਘ ਦਾ ਪੱਖ ਰੱਖ ਰਹੇ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਕਿਹਾ,''ਮੇਰਾ (ਸੰਜੇ ਸਿੰਘ) ਨਾਂ ਪਹਿਲੀ ਵਾਰ 19 ਜੁਲਾਈ 2023 ਨੂੰ ਕਿਸੇ ਦਿਨੇਸ਼ ਅਰੋੜਾ ਵਲੋਂ ਲਿਆ ਗਿਆ। ਇਸ ਤਾਰੀਖ਼ ਤੋਂ ਪਹਿਲਾਂ, ਉਨ੍ਹਾਂ ਨੂੰ ਦਿਨੇਸ਼ ਅਰੋੜਾ ਦੇ 9 ਬਿਆਨ ਸਨ, ਜਿਨ੍ਹਾਂ 'ਚ ਉਨ੍ਹਾਂ ਨੇ ਕਦੇ ਮੇਰਾ ਨਾਂ ਨਹੀਂ ਲਿਆ।'' ਅਰੋੜਾ ਨੂੰ ਅਦਾਲਤ ਨੇ ਮੁਆਫ਼ੀ ਦੇ ਦਿੱਤੀ ਸੀ ਅਤੇ ਮਾਮਲੇ 'ਚ ਸਰਕਾਰੀ ਗਵਾਹ ਬਣਾ ਲਿਆ ਸੀ। ਸੀਨੀਅਰ ਐਡਵੋਕੇਟ ਨੇ ਕਿਹਾ ਕਿ ਸਿੰਘ ਨੂੰ ਕੋਈ ਸੰਮਨ ਜਾਰੀ ਨਹੀਂ ਕੀਤਾ ਗਿਆ ਅਤੇ ਈ.ਡੀ. ਦੇ ਅਧਿਕਾਰੀ ਸਿੱਧੇ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸਿੰਘ ਨੇ ਦਿੱਲੀ ਹਾਈ ਕੋਰਟ ਦੇ ਉਸ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਦੇ ਮਾਮਲੇ 'ਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਮੁੜ ਰਾਜ ਸਭਾ ਮੈਂਬਰ ਚੁਣੇ ਗਏ ਸਿੰਘ ਦੀ ਜ਼ਮਾਨਤ ਅਰਜ਼ੀ 7 ਫਰਵਰੀ ਨੂੰ ਖਾਰਜ ਕਰ ਦਿੱਤੀ ਸੀ ਪਰ ਅਦਾਲਤ ਨੂੰ ਸੁਣਵਾਈ 'ਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ ਸੀ। ਸਿੰਘ ਨੂੰ ਇਸ ਮਾਮਲੇ 'ਚ ਪਿਛਲੇ ਸਾਲ ਚਾਰ ਅਕਤੂਬਰ ਨੂੰ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News