6,380 ਕਰੋੜ ਰੁਪਏ ਦਾ ਧੋਖਾਧੜੀ ਮਾਮਲਾ, ਈ.ਡੀ. ਨੇ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ

Wednesday, Dec 23, 2020 - 09:16 PM (IST)

ਨਵੀਂ‍ ਦਿੱਲੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ 6300 ਕਰੋੜ ਰੁਪਏ ਤੋਂ ਜ਼ਿਆਦਾ ਦੇ ਕਥਿਤ ਪੋਂਜ਼ੀ ਘੁਟਾਲੇ ਦੇ ਮਾਮਲੇ ਵਿੱਚ ਸਾਉਥ ਦੀ ਇੱਕ ਕੰਪਨੀ ਦੇ ਤਿੰਨ ਪ੍ਰਮੋਟਰਾਂ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਬੁੱਧਵਾਰ ਨੂੰ ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਕਈ ਸੂਬਿਆਂ ਦੇ ਲੱਖਾਂ ਨਿਵੇਸ਼ਕਾਂ ਨੂੰ ਧੋਖਾ ਦਿੱਤਾ ਗਿਆ। ਜਿਨ੍ਹਾਂ ਦੀ ਗ੍ਰਿਫਤਾਰੀ ਹੋਈ ਹੈ ਉਨ੍ਹਾਂ ਦੇ ਨਾਮ ਅਵਾ ਵੈਂਕਟ ਰਾਮ ਰਾਵ, ਅਵਾ ਵੈਂਕਟ ਐੱਸ ਨਰਾਇਣ ਰਾਵ ਅਤੇ ਅਵਾ ਹੇਮਾ ਸੁੰਦਰ ਵਰ ਪ੍ਰਸਾਦ ਹਨ। ਇਹ ਤਿੰਨੇ ਐਗਰੀ ਗੋਲਡ ਗਰੁੱਪ ਦੇ ਪ੍ਰਮੋਟਰ ਹਨ।
ਜਦੋਂ ਤੱਕ 370 ਵਾਪਸ ਨਹੀਂ ਆਉਂਦਾ, ਨਹੀਂ ਲੜਾਂਗੀ ਚੋਣਾਂ: ਮਹਿਬੂਬਾ ਮੁਫਤੀ

ਈ.ਡੀ. ਨੇ ਕਿਹਾ ਕਿ ਇਨ੍ਹਾਂ ਨੂੰ ਧਨ ਸੋਧ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਤਿੰਨਾਂ ਦੋਸ਼ੀਆਂ ਨੂੰ ਮੰਗਲਵਾਰ ਨੂੰ ਧਨ ਸੋਧ ਛੁਟਕਾਰਾ ਐਕਟ (ਪੀ.ਐੱਮ.ਐੱਲ.ਏ.) ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਅਤੇ ਹੈਦਰਾਬਾਦ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ।

ਨੋਟ- ਇਸ਼ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


Inder Prajapati

Content Editor

Related News