ਅਮਰੀਕੀ ਔਰਤ ਨਾਲ ਸਾਈਬਰ ਧੋਖਾਧੜੀ ਦੇ ਮਾਮਲੇ ''ਚ ED ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Tuesday, Jul 23, 2024 - 10:29 AM (IST)
ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਮਰੀਕਾ ਦੀ ਇਕ ਔਰਤ ਨਾਲ ਸਾਈਬਰ ਧੋਖਾਧੜੀ ਕਰਨ ਨਾਲ ਸੰਬੰਧਤ ਇਕ ਮਾਮਲੇ 'ਚ ਦਿੱਲੀ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਜਾਂਚ ਏਜੰਸੀ ਨੇ ਸੋਮਵਾਰ ਰਾਤ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਅਧੀਨ ਲਕਸ਼ੈ ਵਿਜ ਨੂੰ ਹਿਰਾਸਤ 'ਚ ਲਿਆ।
ਸੂਤਰਾਂ ਅਨੁਸਾਰ ਵਿਜ ਨੂੰ ਸ਼ਹਿਰ ਦੀ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾ ਸਕਦਾ ਹੈ, ਜਿੱਥੇ ਈ.ਡੀ. ਹਿਰਾਸਤ 'ਚ ਪੁੱਛ-ਗਿੱਛ ਕਰਨ ਲਈ ਉਸ ਨੂੰ ਰਿਮਾਂਡ 'ਤੇ ਦਿੱਤੇ ਜਾਣ ਦੀ ਅਪੀਲ ਕਰੇਗੀ। ਸੂਤਰਾਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਅਮਰੀਕੀ ਔਰਤ ਨਾਲ ਠੱਗੀ ਕਰਨ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e