ED ਨੇ ਲਾਰੈਂਸ ਬਿਸ਼ਨੋਈ ਗਿਰੋਹ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ''ਚ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ
Wednesday, Feb 21, 2024 - 05:37 PM (IST)
ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲਾਰੈਂਸ ਬਿਸ਼ਨੋਈ ਗਿਰੋਹ ਅਤੇ ਉਸ ਦੇ ਸਹਿਯੋਗੀਆਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਅਧੀਨ ਸੁਰੇਂਦਰ ਸਿੰਘ ਉਰਫ਼ ਚੀਕੂ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਚੀਕੂ ਨੂੰ ਪੰਚਕੂਲਾ 'ਚ ਮਨੀ ਲਾਂਡਰਿੰਗ ਰੋਕਥਾਮ ਐਕਟ ਦੀ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੇ ਉਸ ਨੂੰ 5 ਦਿਨ ਦੀ ਈ.ਡੀ. ਹਿਰਾਸਤ 'ਚ ਭੇਜ ਦਿੱਤਾ।
ਕੇਂਦਰੀ ਏਜੰਸੀ ਨੇ ਪਿਛਲੇ ਸਾਲ 5 ਦਸੰਬਰ ਨੂੰ ਹਰਿਆਣਾ ਅਤੇ ਰਾਜਸਥਾਨ 'ਚ ਚੀਕੂ ਅਤੇ ਕੁਝ ਹੋਰ ਵਿਅਕਤੀਆਂ ਨਾਲ ਸੰਬੰਧਤ 13 ਕੰਪਲੈਕਸਾਂ 'ਤੇ ਛਾਪਾ ਮਾਰਿਆ ਸੀ। ਚੀਕੂ ਇਕ ਗੈਂਗਸਟਰ ਨਾਲ ਹੀ ਬਿਸ਼ਨੋਈ ਅਤੇ ਖਾਲਿਸਤਾਨੀ ਅੱਤਵਾਦੀ ਸਮੂਹਾਂ ਦਾ ਕਰੀਬੀ ਸਹਿਯੋਗੀ ਵੀ ਹੈ। ਈ.ਡੀ. ਨੇ ਦੋਸ਼ ਲਗਾਇਆ ਕਿ ਚੀਕੂ ਨੇ ਗੈਰ-ਕਾਨੂੰਨੀ ਖਨਨ, ਸ਼ਰਾਬ ਅਤੇ ਟੋਲ ਸੰਚਾਲਨ ਤੋਂ ਪ੍ਰਾਪਤ ਆਮਦਨ ਦਾ ਨਿਵੇਸ਼ ਆਪਣੇ ਸਹਿਯੋਗੀਆਂ ਰਾਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8