ਦਿੱਲੀ ਆਬਕਾਰੀ ਨੀਤੀ PMLA ਮਾਮਲੇ 'ਚ ED ਨੇ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਨੂੰ ਕੀਤਾ ਗ੍ਰਿਫ਼ਤਾਰ

Wednesday, Sep 28, 2022 - 10:44 AM (IST)

ਦਿੱਲੀ ਆਬਕਾਰੀ ਨੀਤੀ PMLA ਮਾਮਲੇ 'ਚ ED ਨੇ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁੱਧਵਾਰ ਸਵੇਰੇ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਨੂੰ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮਹੇਂਦਰੂ ਇੰਡੋਸਪਿਰਿਟਸ ਨਾਮ ਦੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਨ। ਸੂਤਰਾਂ ਨੇ ਦੱਸਿਆ ਕਿ ਰਾਤ ਭਰ ਪੁੱਛ-ਗਿੱਛ ਤੋਂ ਬਾਅਦ ਮਹੇਂਦਰੂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ 'ਚ ਲਿਆ ਗਿਆ। ਮੁਲਜ਼ਮ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਜਿੱਥੇ ਈ.ਡੀ. ਉਸ ਦੇ ਰਿਮਾਂਡ ਦੀ ਮੰਗ ਕਰੇਗੀ।

ਇਹ ਵੀ ਪੜ੍ਹੋ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ CBI ਦੀ ਵੱਡੀ ਕਾਰਵਾਈ, ਵਿਜੇ ਨਾਇਰ ਨੂੰ ਕੀਤਾ ਗ੍ਰਿਫ਼ਤਾਰ

ਇਸ ਮਾਮਲੇ 'ਚ ਇਕ ਦਿਨ ਪਹਿਲਾਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਕਾਰੋਬਾਰੀ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (ਹੁਣ ਖ਼ਤਮ ਕਰ ਦਿੱਤੀ ਗਈ) ਸ਼ਰਾਬ ਨੀਤੀ ਨੂੰ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਦੋਸ਼ੀ ਹਨ। ਸੀ.ਬੀ.ਆਈ. ਵੱਲੋਂ ਐੱਫ.ਆਈ.ਆਰ. ਦੇ ਆਧਾਰ 'ਤੇ ਈ.ਡੀ. ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ ਅਤੇ ਹੁਣ ਤੱਕ ਦੋਵੇਂ ਏਜੰਸੀਆਂ ਇਸ ਮਾਮਲੇ 'ਚ ਕਈ ਸਰਚ ਆਪਰੇਸ਼ਨ ਚਲਾ ਚੁੱਕੀਆਂ ਹਨ। ਸੀ.ਬੀ.ਆਈ. ਦੀ ਐੱਫ.ਆਈ.ਆਰ. 'ਚ ਦੋਸ਼ ਲਾਇਆ ਗਿਆ ਹੈ ਕਿ ਸਿਸੋਦੀਆ ਦੇ ਕਥਿਤ ਸਹਿਯੋਗੀ ਅਰਜੁਨ ਪਾਂਡੇ ਨੇ ਨਾਇਰ ਦੀ ਵਲੋਂ ਮਹੇਂਦਰੂ ਤੋਂ 2 ਤੋਂ 4 ਕਰੋੜ ਰੁਪਏ ਲਏ ਸਨ। ਨਾਇਰ ਇਕ ਮਨੋਰੰਜਨ ਕੰਪਨੀ ਓਨਲੀ ਮਚ ਲਾਊਡਰ ਦੇ ਸਾਬਕਾ ਸੀ.ਈ.ਓ. ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News