ਮੁਖਤਾਰ ਅੰਸਾਰੀ ਦੇ ਪੁੱਤਰ ਅੱਬਾਸ ’ਤੇ ED ਦਾ ਸ਼ਿਕੰਜਾ, ਮਨੀ ਲਾਂਡਰਿੰਗ ਮਾਮਲੇ ’ਚ ਕੀਤਾ ਗ੍ਰਿਫ਼ਤਾਰ

Saturday, Nov 05, 2022 - 11:06 AM (IST)

ਨਵੀਂ ਦਿੱਲੀ- ਇਨਫੋਰਸਮੈਟ ਡਾਇਰੈਕਟੋਰੇਟ (ਈ. ਡੀ.) ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਮਊ ਤੋਂ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਵਿਧਾਇਕ ਅਤੇ ਗੈਂਗਸਟਰ ਤੋਂ ਨੇਤਾ ਬਣੇ ਮੁਖਤਾਰ ਅੰਸਾਰੀ ਦੇ ਪੁੱਤਰ ਅੱਬਾਸ ਅੰਸਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਮੁਤਾਬਕ 30 ਸਾਲਾ ਅੱਬਾਸ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਈ. ਡੀ. ਦਫ਼ਤਰ ’ਚ ਹੋਈ ਲੰਮੀ ਪੁੱਛ-ਗਿੱਛ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਉਸ ਦੇ ਪਿਤਾ ਅਤੇ ਪਰਿਵਾਰ ਖਿਲਾਫ਼ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਈ. ਡੀ. ਨੇ ਪਿਛਲੇ ਮਹੀਨੇ ਮੁਖਤਾਰ ਅੰਸਾਰੀ ਦੀ 1.48 ਕਰੋੜ ਰੁਪਏ ਦੀਆਂ 7 ਅਚੱਲ ਸੰਪਤੀਆਂ ਕੁਰਕ ਕੀਤੀਆਂ ਸਨ। 5 ਵਾਰ ਵਿਧਾਇਕ ਰਹਿ ਚੁੱਕੇ ਮੁਖਤਾਰ ਅੰਸਾਰੀ ਇਸ ਸਮੇਂ ਉੱਤਰ ਪ੍ਰਦੇਸ਼ ਦੇ ਬਾਂਦਾ ਦੀ ਜੇਲ੍ਹ ’ਚ ਬੰਦ ਹਨ। ਈ. ਡੀ. ਨੇ ਪਿਛਲੇ ਸਾਲ ਇਸ ਮਾਮਲੇ ’ਚ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਸੀ। 

ਉੱਤਰ ਪ੍ਰਦੇਸ਼ ਵਿਚ ਮੁਖਤਾਰ ਅੰਸਾਰੀ ਖਿਲਾਫ਼ ਕਈ ਮਾਮਲੇ ਦਰਜ ਹਨ, ਜਿਨ੍ਹਾਂ ਦੇ ਸਿਲਸਿਲੇ ਵਿਚ ਮਨੀ ਲਾਂਡਰਿੰਗ ਦਾ ਇਹ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਅਤੇ ਕੁਝ ਰਿਸ਼ਤੇਦਾਰਾਂ ਵਲੋਂ ਸੰਚਾਲਿਤ ਵਿਕਾਸ ਕੰਸਟ੍ਰਕਸ਼ਨ ਖਿਲਾਫ ਵੀ ਦੋ ਮਾਮਲੇ ਦਰਜ ਹਨ। ਮੁਖਤਾਰ ਅੰਸਾਰੀ ਘੱਟੋ-ਘੱਟ 49 ਅਪਰਾਧਕ ਮਾਮਲਿਆਂ ’ਚ ਈ. ਡੀ. ਦੀ ਜਾਂਚ ਦੇ ਦਾਇਰੇ ਵਿਚ ਹਨ, ਜਿਨ੍ਹਾਂ ’ਚ ਜ਼ਮੀਨ ਹਥਿਆਉਣ, ਕਤਲ ਅਤੇ ਜ਼ਬਰਨ ਵਸੂਲੀ ਦੇ ਦੋਸ਼ ਸ਼ਾਮਲ ਹਨ। 


Tanu

Content Editor

Related News