ED ਦੀ ਵੱਡੀ ਕਾਰਵਾਈ, ਸ਼ਰਾਬ ਘਪਲੇ ਮਾਮਲੇ 'ਚ ਸਾਬਕਾ IAS ਅਧਿਕਾਰੀ ਅਨਿਲ ਟੁਟੇਜਾ ਗ੍ਰਿਫ਼ਤਾਰ

Sunday, Apr 21, 2024 - 11:43 AM (IST)

ED ਦੀ ਵੱਡੀ ਕਾਰਵਾਈ, ਸ਼ਰਾਬ ਘਪਲੇ ਮਾਮਲੇ 'ਚ ਸਾਬਕਾ IAS ਅਧਿਕਾਰੀ ਅਨਿਲ ਟੁਟੇਜਾ ਗ੍ਰਿਫ਼ਤਾਰ

ਰਾਏਪੁਰ- ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸੂਬੇ ਵਿਚ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਛੱਤੀਸਗੜ੍ਹ ਦੇ ਸੇਵਾਮੁਕਤ  IAS ਅਧਿਕਾਰੀ ਅਨਿਲ ਟੁਟੇਜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਘੀ ਏਜੰਸੀ ਨੇ 2003 ਬੈਂਚ ਦੇ ਅਧਿਕਾਰੀ ਨੂੰ ਸ਼ਨੀਵਾਰ ਨੂੰ ਰਾਏਪੁਰ ਸਥਿਤ ਆਰਥਿਕ ਅਪਰਾਧ ਸ਼ਾਖਾ (EOW)/ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਦੇ ਦਫ਼ਤਰ ਤੋਂ ਹਿਰਾਸਤ ਵਿਚ ਲਿਆ ਸੀ, ਜਿੱਥੋਂ ਉਹ ਅਤੇ ਉਨ੍ਹਾਂ ਦੇ ਪੁੱਤਰ ਯਸ਼ ਟੁਟੇਜਾ ਇਸ ਮਾਮਲੇ 'ਚ ਆਪਣਾ ਬਿਆਨ ਦਰਜ ਕਰਾਉਣ ਪਹੁੰਚੇ ਸਨ। ਸੂਤਰਾਂ ਨੇ ਦੱਸਿਆ ਕਿ  IAS ਅਨਿਲ ਟੁਟੇਜਾ ਨੂੰ ਬਾਅਦ ਵਿਚ ਮਨੀ ਲਾਂਡਰਿੰਗ ਦੀ ਰੋਕਥਾਮ ਐਕਟ (PMLA) ਦੀਆਂ ਵਿਵਸਥਾਵਾਂ ਤਹਿਤ ਹਿਰਾਸਤ 'ਚ ਲਿਆ ਗਿਆ ਅਤੇ ਉਨ੍ਹਾਂ ਨੂੰ ਰਿਮਾਂਡ 'ਤੇ ਲੈਣ ਲਈ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਬੇਰਹਿਮ ਬਣੀ ਮਾਂ, ਆਸ਼ਿਕ ਨਾਲ ਮਿਲ ਕੇ 5 ਸਾਲ ਦੀ ਧੀ ਦਾ ਕੁੱਟ-ਕੁੱਟ ਕੇ ਕੀਤਾ ਕਤਲ

ਅਨਿਲ ਟੁਟੇਜਾ ਪਿਛਲੇ ਸਾਲ ਪ੍ਰਸ਼ਾਸਨਿਕ ਸੇਵਾ ਤੋਂ ਸੇਵਾਮੁਕਤ ਹੋਏ ਸਨ। ਸੁਪਰੀਮ ਕੋਰਟ ਨੇ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ 'ਤੇ ਆਧਾਰਿਤ ਈਡੀ ਦੀ FIR ਨੂੰ ਹਾਲ ਹੀ ਵਿਚ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਸ਼ਰਾਬ ਘਪਲੇ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਇਕ ਨਵਾਂ ਮਾਮਲਾ ਦਰਜ ਕੀਤਾ ਸੀ। ਏਜੰਸੀ ਨੇ ਮਾਮਲੇ ਵਿਚ ਆਪਣੀ ਜਾਂਚ ਦਾ ਵੇਰਵਾ ਸੂਬਾਈ EOW/ACB ਨਾਲ ਸਾਂਝਾ ਕੀਤਾ ਅਤੇ FIR ਦਰਜ ਕਰਨ ਦੀ ਬੇਨਤੀ ਕੀਤੀ ਅਤੇ FIR ਦਰਜ ਹੋਣ ਮਗਰੋਂ ED ਨੇ ਉਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮਨੀ ਲਾਂਡਰਿੰਗ ਦਾ ਇਕ ਨਵਾਂ ਮਾਮਲਾ ਦਰਜ ਕੀਤਾ। ED ਨੇ ਦੋਸ਼ ਲਾਇਆ ਗਿਆ ਸੀ ਕਿ ਛੱਤੀਸਗੜ੍ਹ 'ਚ ਵੇਚੀ ਗਈ ਸ਼ਰਾਬ ਦੀ ਹਰ ਬੋਤਲ ਤੋਂ ਗੈਰ-ਕਾਨੂੰਨੀ ਪੈਸਾ ਇਕੱਠਾ ਕੀਤਾ ਗਿਆ ਸੀ। ਰਾਏਪੁਰ ਦੇ ਮੇਅਰ ਏਜਾਜ਼ ਢੇਬਰ ਦੇ ਵੱਡੇ ਭਰਾ ਅਨਵਰ ਢੇਬਰ ਦੀ ਅਗਵਾਈ ਵਾਲੀ ਸ਼ਰਾਬ ਸਿੰਡੀਕੇਟ ਵਲੋਂ ਕਮਾਏ 2,000 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਸਬੂਤ ਮਿਲੇ ਹਨ।

ਇਹ ਵੀ ਪੜ੍ਹੋ- ਵੱਡਾ ਹਾਦਸਾ; ਸੁਰੱਖਿਆ ਕਰਮੀਆਂ ਨਾਲ ਭਰੀ ਬੱਸ ਪਲਟੀ, ਚੋਣ ਡਿਊਟੀ ਕਰ ਕੇ ਪਰਤ ਰਹੇ ਸਨ ਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News