ED ਨੇ ਸਰਹੱਦ ਪਾਰ ਤਸਕਰੀ ਦੇ ਮਾਮਲੇ ''ਚ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Tuesday, Oct 22, 2024 - 04:05 PM (IST)

ED ਨੇ ਸਰਹੱਦ ਪਾਰ ਤਸਕਰੀ ਦੇ ਮਾਮਲੇ ''ਚ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮੰਗਲਵਾਰ ਨੂੰ ਕਿਹਾ ਕਿ ਏਜੰਸੀ ਨੇ ਅਫਗਾਨਿਸਤਾਨ ਤੋਂ ਭਾਰਤ ਵਿਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਲਵਜੀਤ ਸਿੰਘ ਉਰਫ਼ ਲੱਬਾ, ਮਨਜੀਤ ਸਿੰਘ ਉਰਫ਼ ਮੰਨਾ ਨੂੰ 11 ਅਕਤੂਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਹਿਰਾਸਤ 'ਚ ਲਿਆ ਗਿਆ ਸੀ। ਏਜੰਸੀ ਮੁਤਾਬਕ ਪ੍ਰਭਜੀਤ ਸਿੰਘ, ਗੁਰਜੋਤ ਸਿੰਘ, ਰਮਨਦੀਪ ਸਿੰਘ ਨੂੰ 18 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਗੁਰਪ੍ਰੀਤ ਸਿੰਘ ਨੂੰ 20 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮਨੀ ਲਾਂਡਰਿੰਗ ਕੇਸ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਅਤੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ। ਪੁਲਸ ਨੇ ਸੰਧੂ ਐਕਸਪੋਰਟ ਨਾਮੀ ਕੰਪਨੀ ਦੁਆਰਾ ਦਰਾਮਦ ਕੀਤੇ ਗਏ ਕੰਟੇਨਰਾਂ 'ਚ ਮੁੰਬਈ ਦੇ ਨਹਾਵਾ ਸ਼ੇਵਾ ਬੰਦਰਗਾਹ ਤੋਂ 293.81 ਕਿਲੋਗ੍ਰਾਮ ਹੈਰੋਇਨ ਅਤੇ ਫਰੀਦਾਬਾਦ, ਹਰਿਆਣਾ ਦੇ 2 ਵਾਹਨਾਂ ਅਤੇ ਇਕ ਫਲੈਟ ਤੋਂ 352.71 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਏਜੰਸੀ ਨੇ ਕਿਹਾ ਕਿ ਦੋਸ਼ੀ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਹੈਰੋਇਨ ਦੀ ਤਸਕਰੀ, ਨਸ਼ੀਲੇ ਪਦਾਰਥ ਨੂੰ ਸਟੋਰ ਕਰਨ ਅਤੇ ਉਸ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।'' ਈ.ਡੀ. ਨੇ ਦੱਸਿਆ,''ਇਹ ਲੋਕ ਇਕ ਗਿਰੋਹ ਦੇ ਮੁੱਖ ਮੈਂਬਰ ਹਨ, ਜੋ ਅਫਗਾਨਿਸਤਾਨ ਅਤੇ ਈਰਾਨ ਤੋਂ ਟੈਲਕ ਸਟੋਨ ਅਤੇ ਜਿਪਸਮ ਪਾਊਡਰ ਦੀ ਖੇਪ 'ਚ ਹੈਰੋਇਨ ਲੁਕਾ ਕੇ ਤਸਕਰੀ ਕਰਦੇ ਸਨ।'' ਏਜੰਸੀ ਨੇ ਦੋਸ਼ ਲਗਾਇਆ ਕਿ ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਪ੍ਰਭਜੀਤ ਸਿੰਘ ਦੀ ਮੁਲਕੀਅਤ ਵਾਲੀ 'ਸੰਧੂ ਐਕਸਪੋਰਟਸ' ਨਾਮੀ ਕੰਪਨੀ ਬਣਾਈ ਸੀ। ਈ.ਡੀ. ਨੇ ਦੱਸਿਆ,''ਈਰਾਨ ਅਤੇ ਅਫਗਾਨਿਸਤਾਨ ਤੋਂ ਤਸਕਰੀ ਕਰ ਕੇ ਲਿਆਂਦੇ ਗਏ ਨਸ਼ੀਲੇ ਪਦਾਰਥਾਂ ਨੂੰ ਨਹਾਵਾ ਸ਼ੇਵਾ ਬੰਦਰਗਾਹ ਤੋਂ ਆਯਾਤ ਕੀਤਾ ਜਾਂਦਾ ਸੀ ਅਤੇ ਬਾਅਦ 'ਚ ਇਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ 'ਚ ਕਿਰਾਏ ਦੇ ਇਕ ਗੋਦਾਮ 'ਚ ਇਕੱਠਾ ਕੀਤਾ ਜਾਂਦਾ ਸੀ। ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਇਸ ਦੀ ਤਸਕਰੀ ਕੀਤੀ ਜਾਂਦੀ ਸੀ।'' ਏਜੰਸੀ ਨੇ ਦੱਸਿਆ,''ਕਾਨੂੰਨ ਇਨਫੋਰਸਮੈਂਟ ਏਜੰਸੀਆਂ ਦੀ ਨਜ਼ਰ ਤੋਂ ਬਚਣ ਲਈ 10 ਕਿਲੋਗ੍ਰਾਮ ਤੋਂ ਘੱਟ ਮਾਤਰਾ 'ਚ ਨਸ਼ੀਲਾ ਪਦਾਰਥ ਲਿਆਇਆ ਲਿਜਾਇਆ ਜਾਂਦਾ ਸੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News