ED ਨੇ ਪਾਬੰਦੀਸ਼ੁਦਾ ਪੀ.ਐੱਫ.ਆਈ. ਦੇ ਤਿੰਨ ਮੈਂਬਰਾਂ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਕੀਤਾ ਗ੍ਰਿਫ਼ਤਾਰ
Saturday, Mar 30, 2024 - 03:25 PM (IST)
ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਾਬੰਦੀਸ਼ੁਦਾ ਪਾਪੁਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਦੇ ਤਿੰਨ ਮੈਂਬਰਾਂ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ 'ਤੇ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਅਬਦੁੱਲ ਖਾਦਰ ਪੁਤੂਰ, ਅਨਸ਼ਦ ਬਦਰੂਦੀਨ ਅਤੇ ਫਿਰੋਜ਼ ਕੇ. ਪੀ.ਐੱਫ.ਆਈ. ਲਈ ਸਰੀਰਕ ਟਰੇਨਰ ਵਜੋਂ ਕੰਮ ਕਰ ਰਹੇ ਸਨ। ਸੂਤਰਾਂ ਨੇ ਦੱਸਿਆ ਕਿ ਤਿੰਨਾਂ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਦੋਸ਼ੀਆਂ ਨੂੰ ਸ਼ਨੀਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ ਗਿਆ। ਏਜੰਸੀ ਨੇ ਤਿੰਨਾਂ 'ਤੇ ਪੀ.ਐੱਫ.ਆਈ. ਕੈਡਰ ਨੂੰ ਹਥਿਆਰਾਂ ਦੀ ਟਰੇਨਿੰਗ ਦੇਣ ਅਤੇ ਇਸ ਲਈ ਪਾਬੰਦੀਸ਼ੁਦਾ ਸੰਗਠਨ ਤੋਂ ਧਨ ਰਾਸ਼ੀ ਲੈਣ ਦਾ ਦੋਸ਼ ਲਗਾਇਆ ਹੈ। ਪੀ.ਐੱਫ.ਆਈ. ਨੂੰ ਅੱਤਵਾਦੀ ਗਤੀਵਿਧੀਆਂ ਨਾਲ ਸੰਬੰਧਾਂ ਨੂੰ ਲੈ ਕੇ ਸਤੰਬਰ 2022 'ਚ ਕੇਂਦਰ ਸਰਕਾਰ ਨੇ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਐਕਟ (ਯੂ.ਏ.ਪੀ.ਏ.) ਦੇ ਪ੍ਰਬੰਧਾਂ ਦੇ ਅਧੀਨ ਬੈਨ ਕਰ ਦਿੱਤਾ ਗਿਆ ਸੀ। ਪੀ.ਐੱਫ.ਆਈ. ਦੀ ਸਥਾਪਨਾ ਕੇਰਲ 'ਚ 2006 'ਚ ਕੀਤੀ ਗਈ ਸੀ। ਇਸ ਦਾ ਹੈੱਡ ਕੁਆਰਟਰ ਦਿੱਲੀ 'ਚ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e