ED ਨੇ ਸਤੇਂਦਰ ਜੈਨ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ''ਚ 2 ਕਾਰੋਬਾਰੀ ਕੀਤੇ ਗ੍ਰਿਫ਼ਤਾਰ

07/01/2022 1:58:21 PM

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਦੇ ਇਕ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਉਦਯੋਗਪਤੀ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਦੇ ਅਧੀਨ ਹਿਰਾਸਤ 'ਚ ਲਿਆ ਗਿਆ।

ਇਹ ਵੀ ਪੜ੍ਹੋ : PM ਮੋਦੀ ਅਤੇ ਅਮਿਤ ਸ਼ਾਹ ਦਾ ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਏਜੰਸੀ ਨੇ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਪਿਛਲੇ ਮਹੀਨੇ ਦੋਹਾਂ ਨਾਲ ਸੰਬੰਧਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਦੋਵੇਂ ਸਤੇਂਦਰ ਜੈਨ ਦੇ ਵਪਾਰਕ ਸਹਿਯੋਗੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛ-ਗਿੱਛ ਤੋਂ ਬਾਅਦ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਈ.ਡੀ. ਨੇ ਸਤੇਂਦਰ ਜੈਨ (57) ਨੂੰ 30 ਮਈ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੀਆਂ ਅਪਰਾਧਕ ਧਾਰਾਵਾਂ ਦੇ ਅਧੀਨ ਗ੍ਰਿਫ਼ਤਾਰ ਕੀਤਾ ਸੀ। ਹੁਣ ਉਹ ਨਿਆਇਕ ਹਿਰਾਸਤ 'ਚ ਹਨ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਸਰਕਾਰ 'ਚ ਸਤੇਂਦਰ ਜੈਨ ਬਿਨਾਂ ਵਿਭਾਗ ਦੇ ਮੰਤਰੀ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News