ED-CBI ਭਾਜਪਾ ਦਾ ਸਿਰਫ਼ ਸਿਆਸੀ ਹਥਿਆਰ : ਆਤਿਸ਼ੀ

Wednesday, Jan 03, 2024 - 05:35 PM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੇ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨਾਂ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ। ਇਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ 'ਚ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ। ਆਤਿਸ਼ੀ ਨੇ ਕਿਹਾ ਕਿ ਇਹ ਪੈਂਤੜਾ ਅਪਣਾ ਕੇ ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਈਡੀ ਅਤੇ ਕੇਂਦਰੀ ਜਾਂਚ ਬਿਊਰੋ (CBI) ਦੀ ਵਰਤੋਂ ਕਰਕੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਜੋ 'ਇੰਡੀਆ' ਗਠਜੋੜ ਸਫਲ ਨਾ ਹੋ ਸਕੇ।

ਇਹ ਵੀ ਪੜ੍ਹੋ-  ਈਡੀ ਦੇ ਤੀਜੇ ਸੰਮਨ 'ਤੇ ਵੀ ਪੇਸ਼ ਨਹੀਂ ਹੋਏ CM ਕੇਜਰੀਵਾਲ, ਭੇਜਿਆ ਲਿਖਤੀ ਜਵਾਬ

ਅੱਜ ED-CBI ਭਾਜਪਾ ਦੇ ਸਿਰਫ ਸਿਆਸੀ ਹਥਿਆਰ ਹਨ, ਜਿਨ੍ਹਾਂ ਦੀ ਵਰਤੋਂ ਵਿਰੋਧੀ ਨੇਤਾਵਾਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਰੋਧੀ ਧਿਰ ਦਾ ਆਗੂ ਭਾਜਪਾ ਵਿਚ ਸ਼ਾਮਲ ਹੁੰਦਾ ਹੈ ਤਾਂ ਸੰਮਨ-ਗ੍ਰਿਫਤਾਰੀਆਂ ਬੰਦ ਹੋ ਜਾਂਦੀਆਂ ਹਨ ਅਤੇ ਈਡੀ ਅਦਾਲਤ ਵਿਚ ਜਾ ਕੇ ਕੇਸ ਵਾਪਸ ਲੈ ਲੈਂਦੀ ਹੈ।

ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਦੀ ਆਵਾਜ਼ ਦੇ ਮੁਰੀਦ ਹੋਏ PM ਮੋਦੀ, ਵੀਡੀਓ ਸਾਂਝੀ ਕਰ ਬੋਲੇ- ਮੰਤਰ ਮੁਗਧ ਕਰਨ ਵਾਲਾ ਭਜਨ

‘ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਤੀਜੀ ਵਾਰ ਗ਼ੈਰਕਾਨੂੰਨੀ ਸੰਮਨ ਭੇਜ ਕੇ ਉਨ੍ਹਾਂ ਨੂੰ ਆਪਣੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਜਦੋਂ ਦੋ ਵਾਰ ਸੰਮਨ ਆਏ ਤਾਂ ਕੇਜਰੀਵਾਲ ਨੇ ਈਡੀ ਨੂੰ ਪੱਤਰ ਲਿਖ ਕੇ ਸਪਸ਼ਟ ਤੌਰ ’ਤੇ ਸਵਾਲ ਪੁੱਛਿਆ ਕਿ ਉਨ੍ਹਾਂ ਨੂੰ ਸੰਮਨ ਕਿਉਂ ਭੇਜਿਆ ਗਿਆ ਸੀ। ਉਨ੍ਹਾਂ ਨੂੰ ਗਵਾਹ ਵਜੋਂ, ਸ਼ੱਕੀ ਵਜੋਂ, ਦਿੱਲੀ ਦੇ ਮੁੱਖ ਮੰਤਰੀ ਵਜੋਂ ਜਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਜੋਂ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨ ਵਾਰ ਚਿੱਠੀ ਭੇਜਣ ਦੇ ਬਾਵਜੂਦ ਈਡੀ ਨੇ ਅੱਜ ਤੱਕ  ਕੇਜਰੀਵਾਲ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਜੇਕਰ ਇਸ ਦਾ ਕੋਈ ਕਾਨੂੰਨੀ ਆਧਾਰ ਸੀ ਤਾਂ ਈਡੀ ਨੇ ਕੇਜਰੀਵਾਲ ਦੀ ਚਿੱਠੀ ਦਾ ਜਵਾਬ ਕਿਉਂ ਨਹੀਂ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News