ਜ਼ਮਾਨਤ 'ਤੇ ਲੱਗੀ ਰੋਕ ਤੋਂ ED 'ਤੇ ਭੜਕੀ ਸੁਨੀਤਾ ਕੇਜਰੀਵਾਲ, ਕਿਹਾ- ਮੇਰਾ ਪਤੀ ਕੋਈ ਅੱਤਵਾਦੀ ਨਹੀਂ

Friday, Jun 21, 2024 - 02:18 PM (IST)

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਅੱਜ ਦਿੱਲੀ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮਾਨਤ ਖਿਲਾਫ਼ ਹਾਈ ਕੋਰਟ ਦਾ ਰੁਖ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸੁਣਵਾਈ ਪੂਰੀ ਹੋਣ ਤੱਕ ਹੇਠਲੀ ਅਦਾਲਤ ਦੇ ਜ਼ਮਾਨਤ ਵਾਲੇ ਆਦੇਸ਼ 'ਤੇ ਰੋਕ ਲਾ ਦਿੱਤੀ। ਇਸ 'ਤੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਈਡੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਈਡੀ ਨੇ ਅਦਾਲਤ ਦੀ ਵੈੱਬਸਾਈਟ 'ਤੇ ਅਪਲੋਡ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਤੀ ਦੀ ਜ਼ਮਾਨਤ ਦੇ ਹੁਕਮ ਨੂੰ ਚੁਣੌਤੀ ਦਿੱਤੀ। ਉਹ ਅਜਿਹਾ ਵਤੀਰਾ ਕਰ ਰਹੇ ਜਿਵੇਂ ਉਹ ਕੋਈ ਅੱਤਵਾਦੀ ਹੋਣ। ਮੁੱਖ ਮੰਤਰੀ ਕੇਜਰੀਵਾਲ ਨੂੰ "ਮੋਸਟ ਵਾਂਟੇਡ ਅੱਤਵਾਦੀ" ਮੰਨਿਆ ਜਾ ਰਿਹਾ ਹੈ। ਸੁਨੀਤਾ ਨੇ ਕਿਹਾ ਕਿ ਮੇਰੇ ਪਤੀ ਕੋਈ ਅੱਤਵਾਦੀ ਨਹੀਂ ਹਨ।

ਇਹ ਵੀ ਪੜ੍ਹੋ- CM ਕੇਜਰੀਵਾਲ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਜ਼ਮਾਨਤ 'ਤੇ ਲਾਈ ਰੋਕ

ਦੱਖਣੀ ਦਿੱਲੀ ਦੇ ਭੋਗਲ 'ਚ ਜਿੱਥੇ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਹਰਿਆਣਾ ਤੋਂ ਵੱਧ ਪਾਣੀ ਲੈਣ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ, ਉੱਥੇ ਬੋਲਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿਚ ਤਾਨਾਸ਼ਾਹੀ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ "ਮੋਸਟ ਵਾਂਟੇਡ ਅੱਤਵਾਦੀ" ਮੰਨਿਆ ਜਾ ਰਿਹਾ ਹੈ। ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਦੇਸ਼ 'ਚ ਤਾਨਾਸ਼ਾਹੀ ਕਿੰਨੀ ਵੱਧ ਗਈ ਹੈ। ਈਡੀ ਕਿਸੇ ਨੂੰ ਜੇਲ੍ਹ ਵਿਚੋਂ ਬਾਹਰ ਨਿਕਲਣ ਨਹੀਂ ਦੇਣਾ ਚਾਹੁੰਦੀ। ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ। ਹਾਈ ਕੋਰਟ ਦਾ ਆਦੇਸ਼ ਅਜੇ ਆਉਣਾ ਬਾਕੀ ਹੈ। ਸਾਨੂੰ ਉਮੀਦ ਹੈ ਕਿ ਅਦਾਲਤ ਨਿਆਂ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੁਆਂਢੀ ਸੂਬੇ ਦਿੱਲੀ ਨੂੰ ਪਾਣੀ ਨਹੀਂ ਦੇ ਰਹੇ ਹਨ। ਕੀ ਇਹ ਸਮਾਂ ਇਸ ਮੁੱਦੇ 'ਤੇ ਸਿਆਸਤ ਕਰਨ ਦਾ ਹੈ? 

ਇਹ ਵੀ ਪੜ੍ਹੋ- ਸ਼ਿਮਲਾ 'ਚ ਵਾਪਰਿਆ ਭਿਆਨਕ ਹਾਦਸਾ; ਡੂੰਘੀ ਖੱਡ 'ਚ ਡਿੱਗੀ ਬੱਸ, 4 ਲੋਕਾਂ ਦੀ ਮੌਤ

ਦੱਸ ਦੇਈਏ ਕਿ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਉਦੋਂ ਤੱਕ ਰੋਕ ਦਿੱਤਾ ਜਦੋਂ ਤੱਕ ਉਹ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਨੂੰ ਮਿਲੀ ਰਾਹਤ ਨੂੰ ਚੁਣੌਤੀ ਦੇਣ ਵਾਲੀ ਈਡੀ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਕਰ ਲੈਂਦਾ। ਈਡੀ ਨੇ ਜਸਟਿਸ ਸੁਧੀਰ ਕੁਮਾਰ ਜੈਨ ਅਤੇ ਰਵਿੰਦਰ ਡੂਡੇਜਾ ਦੀ ਬੈਂਚ ਅੱਗੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ਦਾ ਜ਼ਿਕਰ ਕੀਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News