ED ਕਿਸੇ ਵੀ ''ਆਪ'' ਨੇਤਾ ਖਿਲਾਫ਼ ਧਨ ਦੇ ਲੈਣ-ਦੇਣ ਦੀ ਗੱਲ ਸਥਾਪਤ ਕਰਨ ''ਚ ਅਸਫਲ ਰਹੀ: ਆਤਿਸ਼ੀ
Saturday, Mar 23, 2024 - 01:14 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਕੇਂਦਰ ਸਰਕਾਰ 'ਤੇ ਹਮਲਾਵਰ ਹੈ। ਦਿੱਲੀ ਸਰਕਾਰ ਵਿਚ ਮੰਤਰੀ ਅਤੇ ਪਾਰਟੀ ਨੇਤਾ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਘਪਲੇ 'ਚ ਕਈ ਛਾਪਿਆਂ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਲੰਮੀ ਜਾਂਚ ਦੇ ਬਾਵਜੂਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਵੀ ਨੇਤਾ ਵਿਰੁੱਧ ਕੋਈ ਲੈਣ-ਦੇਣ ਦੀ ਗੱਲ ਸਥਾਪਤ ਕਰਨ ਵਿਚ ਸਫ਼ਲ ਨਹੀਂ ਹੋ ਸਕੀ ਹੈ। 'ਆਪ' ਨੇਤਾ ਨੇ ਇਹ ਵੀ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਦ ਪੀ. ਰੈਡੀ ਦੇ ਬਿਆਨ ਦੇ ਆਧਾਰ 'ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ 'ਚ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ- ‘ਆਪ’ ਦੇ ਇਕ ਹੋਰ ਵਿਧਾਇਕ 'ਤੇ ED ਦਾ ਸ਼ਿਕੰਜਾ, ਗੁਲਾਬ ਸਿੰਘ ਯਾਦਵ ਦੇ ਘਰ 'ਚ ਕੀਤੀ ਛਾਪੇਮਾਰੀ
ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ ਸਨ। ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ 28 ਮਾਰਚ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿਚ ਭੇਜ ਦਿੱਤਾ। ਈਡੀ ਨੇ ਅਦਾਲਤ 'ਚ ਦਾਅਵਾ ਕੀਤਾ ਕਿ ਆਬਕਾਰੀ ਘਪਲੇ ਮਾਮਲੇ ਵਿਚ ਅਪਰਾਧ ਤੋਂ ਇਕੱਠੀ ਕੀਤੀ ਕਮਾਈ ਵੱਡੀ ਲਾਭਾਪਤਰੀ ਰਹੀ ਆਮ ਆਦਮੀ ਪਾਰਟੀ (ਆਪ) ਵਲੋਂ ਮਨੀ ਲਾਂਡਰਿੰਗ ਕਰਵਾਏ ਜਾਣ ਲਈ ਕੇਜਰੀਵਾਲ ਨੇ ਦਿੱਲੀ ਦਾ ਮੁੱਖ ਮੰਤਰੀ ਹੋਣ ਦਾ ਫਾਇਦਾ ਚੁੱਕਿਆ।
ਇਹ ਵੀ ਪੜ੍ਹੋ- ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਪਤਨੀ ਸੁਨੀਤਾ ਨੇ ਤੋੜੀ ਚੁੱਪੀ, ਪਤੀ ਦੇ ਜੇਲ੍ਹ ਤੋਂ ਭੇਜੇ ਸੰਦੇਸ਼ ਨੂੰ ਕੀਤਾ ਸਾਂਝਾ
ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਆਬਕਾਰੀ ਨੀਤੀ ਘਪਲੇ ਵਿਚ ਧਨ ਦਾ ਲੈਣ-ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਕਿ ਭਾਜਪਾ ਨੂੰ ਆਪਣੇ ਬੈਂਕ ਖਾਤਿਆਂ ਵਿਚ "ਅਪਰਾਧ ਦੀ ਕਮਾਈ" ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਨੂੰ ਇਸ ਮਾਮਲੇ ਵਿਚ ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8