ਨੌਕਰੀ ਬਦਲੇ ਜ਼ਮੀਨ ਘੁਟਾਲਾ: ED ਨੇ ਲਾਲੂ ਪ੍ਰਸਾਦ, ਤੇਜਸਵੀ ਯਾਦਵ ਵਿਰੁੱਧ ਪੂਰਕ ਚਾਰਜਸ਼ੀਟ ਕੀਤੀ ਦਾਇਰ

Tuesday, Aug 06, 2024 - 01:09 PM (IST)

ਨੌਕਰੀ ਬਦਲੇ ਜ਼ਮੀਨ ਘੁਟਾਲਾ: ED ਨੇ ਲਾਲੂ ਪ੍ਰਸਾਦ, ਤੇਜਸਵੀ ਯਾਦਵ ਵਿਰੁੱਧ ਪੂਰਕ ਚਾਰਜਸ਼ੀਟ ਕੀਤੀ ਦਾਇਰ

ਨਵੀਂ ਦਿੱਲੀ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਅਤੇ ਅੱਠ ਹੋਰ ਮੁਲਜ਼ਮਾਂ ਵਿਰੁੱਧ ਪੂਰਕ ਚਾਰਜਸ਼ੀਟ ਦਾਇਰ ਕੀਤੀ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੇ ਸਾਹਮਣੇ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ, ਜਿਨ੍ਹਾਂ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 13 ਅਗਸਤ ਤੈਅ ਕੀਤੀ। ਈਡੀ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਐੱਫਆਈਆਰ ਤੋਂ ਪੈਦਾ ਹੋਇਆ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਾਂਚ ਏਜੰਸੀ ਮੁਤਾਬਕ ਇਹ ਮਾਮਲਾ 2004 ਤੋਂ 2009 ਤੱਕ ਲਾਲੂ ਦੇ ਰੇਲ ਮੰਤਰੀ ਦੇ ਕਾਰਜਕਾਲ ਦੌਰਾਨ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਰੇਲਵੇ ਦੇ ਪੱਛਮੀ-ਕੇਂਦਰੀ ਜ਼ੋਨ ਵਿੱਚ ਗਰੁੱਪ-ਡੀ ਭਰਤੀਆਂ ਨਾਲ ਸਬੰਧਤ ਹੈ। ਦੋਸ਼ ਹੈ ਕਿ ਰੇਲਵੇ 'ਚ ਭਰਤੀ ਕੀਤੇ ਗਏ ਲੋਕਾਂ ਨੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਸੁਪਰੀਮੋ ਦੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਨੌਕਰੀਆਂ ਦੇ ਬਦਲੇ ਜ਼ਮੀਨ ਤੋਹਫੇ ਵਜੋਂ ਦਿੱਤੀ ਸੀ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News