ED ਨੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਮੁੰਡਾ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ
Wednesday, Feb 08, 2023 - 02:29 PM (IST)
ਨਵੀਂ ਦਿੱਲੀ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ 2021-22 ਦੀ ਚੱਲ ਰਹੀ ਜਾਂਚ ਦੇ ਸਿਲਸਿਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਪੁੱਤ ਅਤੇ ਪੰਜਾਬ ਦੇ ਵਪਾਰੀ ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਸ਼ਰਾਬ ਨਿਰਮਾਣ ਅਤੇ ਵੰਡ ਫਰਮ OASIS ਸਮੂਹ ਦੇ ਡਾਇਰੈਕਟਰ ਗੌਤਮ ਨੂੰ ਮੰਗਲਵਾਰ ਮਨੀ ਲਾਂਡਰਿੰਗ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ।
ਈ.ਡੀ. ਦੇ ਅਧਿਕਾਰੀਆਂ ਨੇ ਮਾਮਲੇ 'ਚ ਪੁੱਛ-ਗਿੱਛ ਤੋਂ ਬਾਅਦ ਵਪਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਵਪਾਰੀ 'ਤੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਕਾਰਟਲਾਈਜੇਸ਼ਨ ਦਾ ਦੋਸ਼ ਹੈ। ਪਿਛਲੇ 2 ਦਿਨਾਂ 'ਚ ਇਸ ਮਾਮਲੇ 'ਚ ਇਹ ਦੂਜੀ ਗ੍ਰਿਫ਼ਤਾਰੀ ਹੈ। ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਹੈਦਰਾਬਾਦ ਦੇ ਇਕ ਚਾਰਟਰਡ ਅਕਾਊਂਟੈਂਟ ਨੂੰ ਵੀ ਗ੍ਰਿਫ਼ਤਾਰ ਕੀਤਾ, ਜਿਸ ਨੂੰ ਬੀ.ਆਰ.ਐੱਸ. ਐੱਮ.ਐੱਲ.ਸੀ. ਦੇ ਕਵਿਤਾ ਦਾ ਆਡਿਟਰ ਸਮਝਿਆ ਜਾਂਦਾ ਹੈ। ਏਜੰਸੀ ਗੌਤਮ ਨੂੰ ਬਾਅਦ 'ਚ ਇਕ ਵਿਸ਼ੇਸ਼ ਅਦਾਲਤ 'ਚ ਪੇਸ਼ ਕਰ ਸਕਦੀ ਹੈ ਅਤੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਉਨ੍ਹਾਂ ਤੋਂ ਪੁੱਛ-ਗਿੱਛ ਕਰਨ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰ ਸਕਦੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ