PM ਮੋਦੀ ਦੀ ਕਠਪੁਤਲੀ ਬਣ ਗਈ ਹੈ ED : ਸੰਜੇ ਸਿੰਘ

Monday, Sep 02, 2024 - 10:33 AM (IST)

ਨਵੀਂ ਦਿੱਲੀ (ਵਾਰਤਾ)- ਆਮ ਆਦਮੀ ਪਾਰਟੀ (ਆਪ) ਨੇ ਜਾਂਚ ਏਜੰਸੀ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਠਪੁਤਲੀ ਬਣਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਤੁਸੀਂ ਚਾਹੇ ਕੋਈ ਵੀ ਪੈਂਤੜਾ ਅਪਣਾ ਲਓ, ਉਨ੍ਹਾਂ ਦੀ ਪਾਰਟੀ ਝੁਕੇਗੀ ਨਹੀਂ ਅਤੇ ਲੜਦੀ ਰਹੇਗੀ। 'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਵੀਡੀਓ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ 'ਚ ਰੱਖਣਾ ਹੀ ਤੁਹਾਡਾ ਮਕਸਦ ਹੈ। ਇਸ ਦੇ ਬਾਵਜੂਦ ਅੱਜ ਯਾਨੀ ਸੋਮਵਾਰ ਸਵੇਰੇ-ਸਵੇਰੇ ਈ.ਡੀ. ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਪਹੁੰਚੀ। ਸੰਜੇ ਸਿੰਘ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਉਨ੍ਹਾਂ ਦੀ ਸੱਸ ਨੂੰ ਕੈਂਸਰ ਹੋਇਆ ਹੈ ਅਤੇ ਉਨ੍ਹਾਂ ਦਾ ਅਪਰੇਸ਼ਨ ਹੋਇਆ ਹੈ, ਜਿਸ ਦੀ ਜਾਣਕਾਰੀ ਈ.ਡੀ. ਨੂੰ ਹੈ। ਅਮਾਨਤੁੱਲਾ ਦੇ ਵਕੀਲ ਨੇ ਉਨ੍ਹਾਂ ਦੀ ਸੱਸ ਦੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਈਡੀ ਤੋਂ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਦੇ ਪਿੱਛੇ ਕਹਾਣੀ ਇਹ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 2016 'ਚ ਇਕ ਮਾਮਲਾ ਦਰਜ ਕੀਤਾ ਸੀ, ਜਿਸ ਦੀ 6 ਸਾਲਾਂ ਦੀ ਜਾਂਚ ਤੋਂ ਬਾਅਦ ਅਮਾਨਤੁੱਲਾ ਨੇ ਕੋਈ ਰਿਸ਼ਵਤ ਨਹੀਂ ਲਈ ਸੀ ਅਤੇ ਨਾ ਹੀ ਕੋਈ ਆਰਥਿਕ ਅਪਰਾਧ ਕੀਤਾ ਸੀ। ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ। ਇਸ ਦੇ ਬਾਵਜੂਦ ਇਸੇ ਮਾਮਲੇ 'ਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਅਤੇ ਈਡੀ ਨੇ ਮਾਮਲਾ ਦਰਜ ਕੀਤਾ ਹੈ। ਜਾਂਚ ਏਜੰਸੀ ਏ.ਸੀ.ਬੀ. ਨੇ ਅਮਾਨਤੁੱਲਾ ਨੂੰ ਗ੍ਰਿਫ਼ਤਾਰ ਕਰ ਲਿਆ, ਉਸ ਨੂੰ ਜ਼ਮਾਨਤ ਮਿਲ ਗਈ। ਉਸ ਨੂੰ ਜ਼ਮਾਨਤ ਦਿੰਦੇ ਹੋਏ ਇਹ ਵੀ ਕਿਹਾ ਗਿਆ ਕਿ ਅਮਾਨਤੁੱਲਾ ਵਿਰੁੱਧ ਭ੍ਰਿਸ਼ਟਾਚਾਰ ਦਾ ਕੋਈ ਸਬੂਤ ਨਹੀਂ ਹੈ। 'ਆਪ' ਆਗੂ ਨੇ ਕਿਹਾ ਕਿ ਫਿਰ ਈ.ਡੀ. ਨੇ 2023 'ਚ ਅਮਾਨਤੁੱਲਾ ਦੇ ਘਰ ਛਾਪਾ ਮਾਰਿਆ ਸੀ ਅਤੇ ਈ.ਡੀ. ਨੇ ਆਪਣੇ ਦਫ਼ਤਰ 'ਚ 13 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਹੁਣ ਈਡੀ 2016 ਦੇ ਇਸੇ ਕੇਸ 'ਚ ਛਾਪੇਮਾਰੀ ਕਰਨ ਲਈ ਅੱਜ ਫਿਰ ਆਈ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਇਕ ਹੀ ਮਾਮਲੇ 'ਚ ਤਿੰਨ ਏਜੰਸੀਆਂ ਜਾਂਚ ਕਰ ਰਹੀਆਂ ਹਨ। ਇਨ੍ਹਾਂ 'ਚੋਂ 2 ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ 'ਚ ਕੁਝ ਵੀ ਸਾਹਮਣੇ ਨਹੀਂ ਆਇਆ। ਈਡੀ ਦੀ ਜਾਂਚ 'ਚ ਵੀ ਹੁਣ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਪਰ ਚੋਣਾਂ ਤੋਂ ਠੀਕ ਪਹਿਲਾਂ ਦਿੱਲੀ ਦਾ ਮਾਹੌਲ ਖ਼ਰਾਬ ਕਰਨ ਲਈ ਈਡੀ ਨੂੰ ਭਾਜਪਾ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਸਿੰਘ ਨੇ ਕਿਹਾ ਕਿ ਈਡੀ ਸਿਰਫ਼ ਮੋਦੀ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਈਡੀ ਨੂੰ ਅਜਿਹੇ ਸਮੇਂ ਵਿਚ ਆਪਣੇ ਕੰਮ 'ਤੇ ਧਿਆਨ ਦੇਣਾ ਚਾਹੀਦਾ ਹੈ ਜਦੋਂ ਸੁਪਰੀਮ ਕੋਰਟ ਨੇ ਉਨ੍ਹਾਂ ਖ਼ਿਲਾਫ਼ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਨ ਕਿ ਤੁਸੀਂ ਜੋ ਵੀ ਪੈਂਤੜੇ ਅਪਣਾ ਲਓ, ਆਮ ਆਦਮੀ ਪਾਰਟੀ ਕਿਸੇ ਵੀ ਹਾਲਤ 'ਚ ਨਹੀਂ ਝੁਕੇਗੀ, ਇਹ ਲੜਦੀ ਆਈ ਹੈ ਅਤੇ ਲੜਦੀ ਰਹੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News