20 ਹਜ਼ਾਰ ਦੇ ਬੈਂਕ ਲੋਨ ਦੀ ਧੋਖਾਦੇਹੀ ਮਾਮਲੇ ’ਚ ਐਕਸ਼ਨ ''ਚ ED, 35 ਥਾਵਾਂ ’ਤੇ ਮਾਰਿਆ ਛਾਪਾ
Thursday, Jun 20, 2024 - 06:43 PM (IST)
ਨਵੀਂ ਦਿੱਲੀ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਵੀਰਵਾਰ ਨੂੰ ਇਕ ਕੰਪਨੀ ਅਤੇ ਉਸ ਦੇ ਪ੍ਰਮੋਟਰ ਦੇ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਰਾਸ਼ਟਰੀ ਰਾਜਧਾਨੀ ਖੇਤਰ - ਦਿੱਲੀ, ਮੁੰਬਈ ਅਤੇ ਨਾਗਪੁਰ ਵਿਚ ਲੱਗਭਗ 35 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਨੀ ਅਤੇ ਉਸ ਦੇ ਪ੍ਰਮੋਟਰ ’ਤੇ 20,000 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਕਰਜ਼ਿਆਂ ਦੀ ਹੇਰਾ-ਫੇਰੀ ਕਰਨ ਦਾ ਦੋਸ਼ ਹੈ।
ਇਹ ਵੀ ਪੜ੍ਹੋ -ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ
ਸੂਤਰਾਂ ਨੇ ਦੱਸਿਆ ਕਿ ਐਮਟੇਕ ਗਰੁੱਪ ਅਤੇ ਇਸ ਦੇ ਡਾਇਰੈਕਟਰਾਂ - ਅਰਵਿੰਦ ਧਾਮ, ਗੌਤਮ ਮਲਹੋਤਰਾ ਅਤੇ ਹੋਰਾਂ ਦੇ ਖਿਲਾਫ ਛਾਪੇਮਾਰੀ ਕੀਤੀ ਗਈ ਸੀ। ਵੀਰਵਾਰ ਸਵੇਰ ਤੋਂ ਹੀ ਦਿੱਲੀ, ਗੁਰੂਗ੍ਰਾਮ, ਨੋਇਡਾ, ਮੁੰਬਈ ਅਤੇ ਨਾਗਪੁਰ ਵਿਚ ਲੱਗਭਗ 35 ਵਪਾਰਕ ਅਤੇ ਰਿਹਾਇਸ਼ੀ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ। ਵੀਰਵਾਰ ਸਵੇਰ ਤੋਂ ਹੀ ਦਿੱਲੀ, ਗੁਰੂਗ੍ਰਾਮ, ਨੋਇਡਾ, ਮੁੰਬਈ ਅਤੇ ਨਾਗਪੁਰ ਵਿਚ ਲੱਗਭਗ 35 ਵਪਾਰਕ ਅਤੇ ਰਿਹਾਇਸ਼ੀ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ - ਰੂੰਹ ਕੰਬਾਊ ਘਟਨਾ : ਭੈਣ ਦੇ ਸਹੁਰੇ ਘਰ ਮੁੰਡੇ ਨੇ ਵਰ੍ਹਾ ਤਾਂ ਗੋਲੀਆਂ ਦਾ ਮੀਂਹ, ਪ੍ਰੇਮ ਵਿਆਹ ਤੋਂ ਸੀ ਨਾਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8