ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ, ਹੋ ਸਕਦੀ ਹੈ ਵੱਡੀ ਕਾਰਵਾਈ (ਵੀਡੀਓ)
Thursday, Mar 21, 2024 - 07:37 PM (IST)
ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁਸ਼ਕਲਾਂ 'ਚ ਘਿਰ ਸਕਦੇ ਹਨ। ਈ.ਡੀ. ਵੱਲੋਂ ਲਗਾਤਾਰ ਬੁਲਾਏ ਜਾਣ ਦੇ ਬਾਵਜੂਦ ਜਦੋਂ ਕੇਜਰੀਵਾਲ ਈ.ਡੀ. ਦੇ ਦਫ਼ਤਰ ਨਹੀਂ ਪਹੁੰਚੇ ਤਾਂ ਅੱਜ ਈ.ਡੀ. ਦੀ ਟੀਮ ਖ਼ੁਦ ਉਨ੍ਹਾਂ ਨੂੰ ਸੰਮਨ ਦੇਣ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਚੁੱਕੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸ਼ਰਾਬ ਘਪਲਾ ਮਾਮਲੇ 'ਚ 9 ਸੰਮਨ ਭੇਜੇ ਜਾ ਚੁੱਕੇ ਹਨ। ਪਰ ਕੇਜਰੀਵਾਲ ਵੱਲੋਂ ਈ.ਡੀ. ਅੱਗੇ ਪੇਸ਼ ਨਾ ਹੋਣ ਕਾਰਨ ਅੱਜ ਈ.ਡੀ. ਦੀ ਟੀਮ ਖ਼ੁਦ ਕੇਜਰੀਵਾਲ ਦੀ ਰਿਹਾਇਸ਼ 'ਤੇ ਸੰਮਨ ਦੇਣ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਈ.ਡੀ. ਦੀ ਟੀਮ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।
ਈ.ਡੀ. ਦੀ ਕਾਰਵਾਈ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਹਾਈਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਕਾਰਵਾਈ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e