ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਤੋਂ ਈ.ਡੀ. ਨੇ ਕੀਤੀ ਪੁੱਛ-ਗਿੱਛ

01/17/2024 1:31:10 PM

ਨਵੀਂ ਦਿੱਲੀ/ਹਰਿਆਣਾ (ਭਾਸ਼ਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਤੋਂ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੁੱਛ-ਗਿੱਛ ਕੀਤੀ। ਇਹ ਪੁੱਛ-ਗਿੱਛ 2004-07 ਦੌਰਾਨ ਮਾਨੇਸਰ 'ਚ ਜ਼ਮੀਨ ਐਕਵਾਇਰ 'ਚ ਬੇਨਿਯਮੀਆਂ ਨੂੰ ਲੈ ਕੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸੰਬੰਧ 'ਚ ਕੀਤੀ ਗਈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਹੁੱਡਾ (76) ਦਾ ਬਿਆਨ ਦਰਜ ਕੀਤਾ।

ਇਹ ਵੀ ਪੜ੍ਹੋ : ਧੀ ਨਾ ਹੋਣ ਤੋਂ ਨਾਰਾਜ਼ ਸ਼ਖ਼ਸ ਨੇ ਪਤਨੀ ਦੀ ਕੀਤੀ ਕੁੱਟਮਾਰ, 12 ਦਿਨ ਦੇ ਪੁੱਤ ਦਾ ਕੀਤਾ ਕਤਲ

ਈ.ਡੀ. ਦੀ ਇਹ ਜਾਂਚ ਸੀਨੀਅਰ ਅਧਿਕਾਰੀਆਂ ਅਤੇ ਨੌਕਰਸ਼ਾਹਾਂ ਦੀ ਮਿਲੀਭਗਤ ਨਾਲ 2004 ਅਤੇ 2007 ਵਿਚਾਲੇ ਹਰਿਆਣਾ ਦੇ ਮਾਨੇਸਰ 'ਚ ਜ਼ਮੀਨ ਦੇ ਗੈਰ-ਕਾਨੂੰਨੀ ਐਕਵਾਇਰ ਨਾਲ ਸੰਬੰਧਤ ਹੈ। ਜ਼ਮੀਨ ਐਕਵਾਇਰ ਦੇ ਇਸ ਮਾਮਲੇ 'ਚ ਕਈ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨਾਲ ਲਗਭਗ 1,500 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਏਜੰਸੀ ਨੇ ਹਰਿਆਣਾ ਪੁਲਸ ਦੀ ਇਕ ਐੱਫ.ਆਈ.ਆਰ. ਦੇ ਆਧਾਰ 'ਤੇ ਸਤੰਬਰ 2016 'ਚ ਜ਼ਮੀਨ ਘਪਲੇ 'ਚ ਪੀ.ਐੱਮ.ਐੱਲ.ਏ. ਦੇ ਅਧੀਨ ਮਾਮਲਾ ਦਰਜ ਕੀਤਾ ਸੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੀ ਇਸ ਮਾਮਲੇ 'ਚ ਜਾਂਚ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News