ਮਾਮਲਾ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦਾ ਈ. ਡੀ. ਨੇ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਤੋਂ ਕੀਤੀ ਪੁੱਛਗਿੱਛ
Tuesday, Sep 16, 2025 - 09:13 AM (IST)

ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ ਦੀ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ (36) ਸੋਮਵਾਰ ਇਕ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਹੋਈ।
ਚੱਕਰਵਰਤੀ ਦਾ ਬਿਆਨ ‘ਵਨਐਕਸਬੇਟ’ ਨਾਮੀ ਇਕ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਸਬੰਧਤ ਮਾਮਲੇ ’ਚ ਮਨੀ ਲਾਂਡਰਿੰਗ ਰੋਕਥਾਮ ਐਕਟ ਅਧੀਨ ਦਰਜ ਕੀਤਾ ਗਿਆ ਸੀ।
ਸਾਬਕਾ ਸੰਸਦ ਮੈਂਬਰ ਤੇ ਅਦਾਕਾਰਾ ਮਿਮੀ ਚੱਕਰਵਰਤੀ ਕੁਝ ਇਸ਼ਤਿਹਾਰਾਂ ਅਤੇ ਵਿੱਤੀ ਲੈਣ-ਦੇਣ ਰਾਹੀਂ ਇਸ ਐਪ ਨਾਲ ਜੁੜੀ ਦੱਸੀ ਜਾਂਦੀ ਹੈ। ਈ.ਡੀ. ਪੁੱਛਗਿੱਛ ਦੌਰਾਨ ਇਸ ਐਪ ਨਾਲ ਉਸ ਦੇ ਸਬੰਧਾਂ ਬਾਰੇ ਜਾਣਨਾ ਚਾਹੁੰਦੀ ਹੈ।
ਏਜੰਸੀ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ’ਤੇ ਕਈ ਲੋਕਾਂ ਤੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਦੇਹੀ ਕਰਨ ਜਾਂ ਵੱਡੀ ਮਾਤਰਾ ’ਚ ਟੈਕਸ ਚੋਰੀ ਕਰਨ ਦਾ ਦੋਸ਼ ਹੈ।
ਇਹ ਵੀ ਪੜ੍ਹੋ- ''ਦੇਸ਼ 'ਚੋਂ ਬਾਹਰ ਕੱਢੋ ਪ੍ਰਵਾਸੀ !'' ਇੰਗਲੈਂਡ ਮਗਰੋਂ ਹੁਣ ਕੈਨੇਡਾ 'ਚ ਵੀ ਉੱਠੀ ਮੰਗ, ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e