ED ਅਦਾਲਤ ਦੇ ਫ਼ੈਸਲੇ ਦੀ ਉਡੀਕ ਨਹੀਂ ਕਰ ਰਹੀ, ਕੇਜਰੀਵਾਲ ਨੂੰ ਸੰਮਨ ਭੇਜ ਰਹੀ: ਆਤਿਸ਼ੀ

Wednesday, Mar 20, 2024 - 05:22 PM (IST)

ED ਅਦਾਲਤ ਦੇ ਫ਼ੈਸਲੇ ਦੀ ਉਡੀਕ ਨਹੀਂ ਕਰ ਰਹੀ, ਕੇਜਰੀਵਾਲ ਨੂੰ ਸੰਮਨ ਭੇਜ ਰਹੀ: ਆਤਿਸ਼ੀ

ਨਵੀਂ ਦਿੱਲੀ- ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅਦਾਲਤ ਦੇ ਫੈਸਲੇ ਦੀ ਉਡੀਕ ਨਹੀਂ ਕਰ ਰਹੀ ਹੈ ਅਤੇ ਆਬਕਾਰੀ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜ ਰਹੀ ਹੈ। ਉਨ੍ਹਾਂ ਕਿਹਾ ਕਿ ਏਜੰਸੀ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਨਮਾਨ ਕਰਨਾ ਚਾਹੀਦਾ ਹੈ। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਦਾ ਰੁਖ ਜਾਣਨ ਚਾਹਿਆ, ਜਿਸ 'ਚ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨ ਨੂੰ ਚੁਣੌਤੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫ਼ਿਕੇਸ਼ਨ ਕੀਤੀ ਜਾਰੀ

ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਕੁਝ ਵਿਵਸਥਾਵਾਂ ਨੂੰ ਵੀ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਦੀ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਆਤਿਸ਼ੀ ਨੇ ਕਿਹਾ ਕਿ ਈ. ਡੀ. ਕਾਫੀ ਸਾਰੇ ਸੰਮਨ ਭੇਜ ਰਹੀ ਹੈ। ਕੇਜਰੀਵਾਲ ਵਲੋਂ ਲਿਖੀ ਚਿੱਠੀ 'ਤੇ ਸਵਾਲ ਚੁੱਕ ਕੇ ਉਹ ਇਨ੍ਹਾਂ ਦੇ ਜਵਾਬ ਦੇਣ ਤੋਂ ਬਚ ਰਹੀ ਹੈ। ਈ. ਡੀ. ਨੇ ਹਾਈ ਕੋਰਟ ਵਿਚ ਕੇਜਰੀਵਾਲ ਦੀ ਅਰਜ਼ੀ ਦਾ ਵਿਰੋਧ ਕੀਤਾ। ਉਨ੍ਹਾਂ ਅਰਜ਼ੀ ਖਾਰਜ ਕਰਨ ਦੀ ਮੰਗ ਕੀਤੀ ਪਰ ਹਾਈ ਕੋਰਟ ਨੇ ਉਸ ਤੋਂ ਜਵਾਬ ਮੰਗਿਆ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੇ ਬੈਂਚ ਨੇ ਇਸ ਸਬੰਧ ਵਿਚ ਈ. ਡੀ. ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਈ. ਡੀ. ਵੱਲੋਂ ਜਾਰੀ 9ਵੇਂ ਸੰਮਨ 'ਚ ਕੇਜਰੀਵਾਲ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਸਾਲ 1951 ਤੋਂ ਲੈ ਕੇ ਹੁਣ ਤੱਕ 71 ਹਜ਼ਾਰ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਜਾਣੋ ਕਿੱਥੇ ਹੁੰਦਾ ਹੈ ਰਾਸ਼ੀ ਦਾ ਇਸਤੇਮਾਲ

ਕੇਜਰੀਵਾਲ ਨੇ ਇਸ ਤਾਜ਼ਾ ਸੰਮਨ ਨੂੰ ਲੈ ਕੇ ਅਦਾਲਤ ਤੱਕ ਪਹੁੰਚ ਕੀਤੀ ਹੈ। ਆਤਿਸ਼ੀ ਨੇ ਕਿਹਾ ਕਿ ਅਸੀਂ ਇਨ੍ਹਾਂ ਸੰਮਨਾਂ ਦੀ ਵੈਧਤਾ ਬਾਰੇ ਪੁੱਛ ਰਹੇ ਹਾਂ। ਈ. ਡੀ. ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਈ. ਡੀ. ਕੇਜਰੀਵਾਲ ਦੇ ਖਿਲਾਫ ਰਾਊਜ਼ ਐਵੇਨਿਊ ਕੋਰਟ ਗਈ ਸੀ। ਫਿਰ ਵੀ ਉਹ ਅਦਾਲਤ ਦੇ ਫੈਸਲੇ ਦੀ ਉਡੀਕ ਨਹੀਂ ਕਰ ਰਹੀ ਹੈ। ਅਸੀਂ ਈ. ਡੀ. ਨੂੰ ਦੱਸਣਾ ਚਾਹੁੰਦੇ ਹਾਂ ਕਿ  ਕਿਰਪਾ ਕਰਕੇ ਕਾਨੂੰਨੀ ਪ੍ਰਕਿਰਿਆ ਦਾ ਸਨਮਾਨ ਕਰੋ। ਦੱਸ ਦੇਈਏ ਕਿ ਈ. ਡੀ. ਨੇ ਪਿਛਲੇ 8 ਸੰਮਨਾਂ 'ਚੋਂ 6 ਨੂੰ ਨਜ਼ਰਅੰਦਾਜ਼ ਕਰਨ ਲਈ ਕੇਜਰੀਵਾਲ ਵਿਰੁੱਧ ਦਿੱਲੀ ਦੀ ਇਕ ਅਦਾਲਤ 'ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ, ਜਿਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸ਼ਨੀਵਾਰ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: BJP ਨੇ ਚੋਣ ਮੈਦਾਨ 'ਚ ਉਤਾਰੇ 6 ਸਾਬਕਾ ਮੁੱਖ ਮੰਤਰੀ, ਖੱਟੜ ਸਣੇ ਇਹ ਆਗੂ ਲੜਨਗੇ ਚੋਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News