ਰੇਲਵੇ ''ਚ ਨੌਕਰੀ ਦੇ ਬਦਲੇ ਜ਼ਮੀਨ ਮਾਮਲਾ : ED ਨੇ ਤੇਜਸਵੀ ਯਾਦਵ ਨੂੰ ਜਾਰੀ ਕੀਤਾ ਨਵਾਂ ਸੰਮਨ

Saturday, Dec 23, 2023 - 01:50 PM (IST)

ਰੇਲਵੇ ''ਚ ਨੌਕਰੀ ਦੇ ਬਦਲੇ ਜ਼ਮੀਨ ਮਾਮਲਾ : ED ਨੇ ਤੇਜਸਵੀ ਯਾਦਵ ਨੂੰ ਜਾਰੀ ਕੀਤਾ ਨਵਾਂ ਸੰਮਨ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਨੀਵਾਰ ਨੂੰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ 'ਰੇਲਵੇ ਵਿਚ ਨੌਕਰੀ ਲਈ ਜ਼ਮੀਨ' ਘਪਲੇ ਦੇ ਮਾਮਲੇ ਵਿਚ ਨਵਾਂ ਸੰਮਨ ਜਾਰੀ ਕੀਤਾ ਅਤੇ ਉਨ੍ਹਾਂ ਨੂੰ 5 ਜਨਵਰੀ 2024 ਨੂੰ ਪੇਸ਼ ਹੋਣ ਲਈ ਕਿਹਾ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਈ.ਡੀ. ਨੇ ਤੇਜਸਵੀ (34) ਨੂੰ 22 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋਏ। ਤੇਜਸਵੀ ਨੇ ਈ.ਡੀ. ਦੇ ਨੋਟਿਸ ਨੂੰ ਨਿਯਮਿਤ ਪ੍ਰਕਿਰਿਆ ਦੱਸਿਆ ਸੀ।

ਇਹ ਵੀ ਪੜ੍ਹੋ : ਸੰਸਦ ਸੁਰੱਖਿਆ ਕੁਤਾਹੀ ਮਾਮਲਾ : ਮੁਲਜ਼ਮ ਮਹੇਸ਼ ਕੁਮਾਵਤ ਦੀ ਪੁਲਸ ਹਿਰਾਸਤ 5 ਜਨਵਰੀ ਤੱਕ ਵਧੀ

ਤੇਜਸਵੀ ਦੇ ਪਿਤਾ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਇਸ ਮਾਮਲੇ ਵਿਚ 27 ਦਸੰਬਰ ਨੂੰ ਦਿੱਲੀ ਵਿਚ ਈ.ਡੀ. ਹੈੱਡਕੁਆਰਟਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕਥਿਤ ਘਪਲਾ ਉਸ ਸਮੇਂ ਦਾ ਹੈ ਜਦੋਂ ਲਾਲੂ ਪ੍ਰਸਾਦ (75) ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਦੇ ਪਹਿਲੇ ਕਾਰਜਕਾਲ ਵਿਚ ਰੇਲ ਮੰਤਰੀ ਸਨ। ਇਲਜ਼ਾਮ ਹੈ ਕਿ 2004 ਤੋਂ 2009 ਤੱਕ ਭਾਰਤੀ ਰੇਲਵੇ ਦੇ ਵੱਖ-ਵੱਖ ਜ਼ੋਨਾਂ ਵਿਚ ਗਰੁੱਪ 'ਡੀ' ਦੇ ਅਹੁਦਿਆਂ 'ਤੇ ਕਈ ਵਿਅਕਤੀਆਂ ਨੂੰ ਨਿਯੁਕਤ ਕੀਤਾ ਗਿਆ ਅਤੇ ਬਦਲੇ ਵਿਚ ਇਨ੍ਹਾਂ ਵਿਅਕਤੀਆਂ ਨੇ ਆਪਣੀ ਜ਼ਮੀਨ ਤਤਕਾਲੀ ਰੇਲ ਮੰਤਰੀ ਲਾਲੂ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਅਤੇ ਇਕ ਸਬੰਧਤ ਕੰਪਨੀ ਏ.ਕੇ. ਇਨਫੋਸਿਸਟਮਸ ਪ੍ਰਾਈਵੇਟ ਲਿਮਟਿਡ ਨੂੰ ਟਰਾਂਸਫਰ ਕਰ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News