ਨੌਕਰੀ ਬਦਲੇ ਜ਼ਮੀਨ ਦਾ ਮਾਮਲਾ : ED ਨੇ ਲਾਲੂ ਪ੍ਰਸਾਦ ਤੇ ਉਨ੍ਹਾਂ ਦੇ ਪਰਿਵਾਰ ਨੂੰ ਕੀਤਾ ਤਲਬ

Tuesday, Mar 18, 2025 - 10:13 AM (IST)

ਨੌਕਰੀ ਬਦਲੇ ਜ਼ਮੀਨ ਦਾ ਮਾਮਲਾ : ED ਨੇ ਲਾਲੂ ਪ੍ਰਸਾਦ ਤੇ ਉਨ੍ਹਾਂ ਦੇ ਪਰਿਵਾਰ ਨੂੰ ਕੀਤਾ ਤਲਬ

ਪਟਨਾ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੌਕਰੀ ਦੇ ਬਦਲੇ ਜ਼ਮੀਨ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਨੂੰ ਪੁੱਛ-ਗਿੱਛ ਲਈ 19 ਮਾਰਚ ਨੂੰ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਸਾਦ ਨੂੰ ਪਟਨਾ 'ਚ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਮਾਮਲੇ 'ਚ ਉਸ ਦੇ ਕੁਝ ਪਰਿਵਾਰਕ ਮੈਂਬਰਾਂ ਨੂੰ ਵੀ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਹਾਲਾਂਕਿ, ਸੂਤਰਾਂ ਨੇ ਕਿਹਾ ਕਿ ਪ੍ਰਸਾਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਏਜੰਸੀ ਸਾਹਮਣੇ ਪੇਸ਼ ਹੋਣ ਦੀ ਉਮੀਦ ਨਹੀਂ ਹੈ। ਪਿਛਲੇ ਸਾਲ ਈਡੀ ਨੇ ਲਾਲੂ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ 'ਚ ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਧੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ ਦੇ ਨਾਲ-ਨਾਲ ਹੋਰਨਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News