CM ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ''ਤੇ ED ਨੇ ਬੋਲਿਆ ਝੂਠ: ਆਤਿਸ਼ੀ
Monday, Apr 22, 2024 - 01:41 PM (IST)
ਨਵੀਂ ਦਿੱਲੀ- ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ, ਇਸ 'ਤੇ ਏਮਜ਼ ਦੇ ਮਾਹਰਾਂ ਤੋਂ ਸਲਾਹ ਲੈਣ ਬਾਰੇ ਅਦਾਲਤ ਨੂੰ ਝੂਠ ਬੋਲਿਆ। ਕੇਜਰੀਵਾਲ ਨੂੰ ਸ਼ੂਗਰ ਦੀ ਬੀਮਾਰੀ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਕ ਨਵੀਂ ਪਟੀਸ਼ਨ ਦਾਖ਼ਲ ਕਰ ਕੇ ਹਰ ਦਿਨ 15 ਮਿੰਟ ਆਪਣੇ ਡਾਕਟਰ ਤੋਂ ਸਲਾਹ ਲੈਣ ਅਤੇ ਜੇਲ੍ਹ ਵਿਚ ਇਨਸੁਲਿਨ ਦੇਣ ਦੀ ਮੰਗ ਰੱਖੀ ਸੀ।
ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 14 ਸਾਲ ਦੀ ਜਬਰ-ਜ਼ਨਾਹ ਪੀੜਤਾ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ
ਆਤਿਸ਼ੀ ਨੇ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਈਡੀ ਨੇ ਅਦਾਲਤ ਵਿਚ ਝੂਠ ਬੋਲਿਆ ਅਤੇ ਕਿਹਾ ਕਿ ਏਮਜ਼ ਦੇ ਮਾਹਰਾਂ ਤੋਂ ਸਲਾਹ-ਮਸ਼ਵਰਾ ਲਿਆ ਗਿਆ ਹੈ। ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕੇਜਰੀਵਾਲ ਲਈ ਡਾਈਟ ਚਾਰਟ ਵੀ ਤਿਆਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਡਾਈਟ ਚਾਰਟ ਕਿਸੇ ਸ਼ੂਗਰ ਮਾਹਰ ਵਲੋਂ ਨਹੀਂ ਸਕੋਂ ਡਾਈਟ ਮਾਹਰ ਵਲੋਂ ਤਿਆਰ ਕੀਤਾ ਗਿਆ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਡਾਈਟ ਮਾਹਰ MBBS ਡਾਕਟਰ ਨਹੀਂ ਹੁੰਦੇ। ਉਸ ਡਾਈਟ ਚਾਰਟ ਦੇ ਆਧਾਰ 'ਤੇ ਜੇਲ੍ਹ ਪ੍ਰਸ਼ਾਸਨ ਅਦਾਲਤ ਨੂੰ ਕਹਿੰਦੇ ਰਹੇ ਹਨ ਕਿ ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ- UGC ਦਾ ਵੱਡਾ ਐਲਾਨ, 4 ਸਾਲ ਦੀ ਅੰਡਰਗਰੈਜੂਏਟ ਡਿਗਰੀ ਵਾਲੇ ਵਿਦਿਆਰਥੀ ਵੀ ਕਰ ਸਕਣਗੇ PhD
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਤਿਹਾੜ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਏਮਜ਼ ਦੇ ਸੀਨੀਅਰ ਮਾਹਰ ਤੋਂ ਕੇਜਰੀਵਾਲ ਨੂੰ ਸਲਾਹ ਮੁਹੱਈਆ ਕਰਵਾਈ ਅਤੇ ਕਾਲ ਦੌਰਾਨ ਇਨਸੁਲਿਨ ਦਾ ਮੁੱਦਾ ਨਾ ਤਾਂ ਕੇਜਰੀਵਾਲ ਨੇ ਚੁੱਕਿਆ ਅਤੇ ਨਾ ਹੀ ਡਾਕਟਰਾਂ ਨੇ ਇਸ ਦਾ ਸੁਝਾਅ ਦਿੱਤਾ। ਜੇਲ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ 40 ਮਿੰਟ ਦੀ ਸਲਾਹ ਮਗਰੋਂ ਕੇਜਰੀਵਾਲ ਨੂੰ ਭਰੋਸਾ ਦਿੱਤਾ ਗਿਆ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਦਵਾਈਆਂ ਜਾਰੀ ਰੱਖਣ ਨੂੰ ਕਿਹਾ ਗਿਆ ਹੈ, ਜਿਨ੍ਹਾਂ ਦੀ ਨਿਯਮਿਤ ਰੂਪ ਨਾਲ ਸਮੀਖਿਆ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8