ਦਿੱਲੀ ਸ਼ਰਾਬ ਘਪਲੇ 'ਚ ਹੁਣ 'ਆਪ' ਵਿਧਾਇਕ ਦੁਰਗੇਸ਼ ਪਾਠਕ ਨੂੰ ED ਦਾ ਸੰਮਨ
Monday, Apr 08, 2024 - 01:55 PM (IST)
ਨਵੀਂ ਦਿੱਲੀ- ਦਿੱਲੀ ਸ਼ਰਾਬ ਨੀਤੀ ਨਾਲ ਸੰਬੰਧਤ ਘਪਲੇ 'ਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਤਲਬ ਕੀਤਾ ਹੈ। ਗੋਆ ਵਿਧਾਨ ਸਭਾ ਚੋਣਾਂ ਦੌਰਾਨ ਉਹ ਪਾਰਟੀ ਦੇ ਇੰਚਾਰਜ ਸਨ। ਉਹ ਰਾਜਿੰਦਰ ਨਗਰ ਤੋਂ ਵਿਧਾਇਕ ਹਨ ਅਤੇ 2012 'ਚ ਦਿੱਲੀ ਦੇ ਰਾਮਲੀਲਾ ਮੈਦਾਨ 'ਚ 'ਆਪ' ਦੇ ਗਠਨ ਦੇ ਬਾਅਦ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ।
ਈ.ਡੀ. ਮੌਜੂਦਾ ਸਮੇਂ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਬਿਭਵ ਕੁਮਾਰ ਤੋਂ ਪੁੱਛ-ਗਿੱਛ ਕਰ ਰਹੀ ਹੈ। ਇਸ ਤੋਂ ਬਾਅਦ ਦੁਰਗੇਸ਼ ਪਾਠਕ ਨੂੰ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਕੇਜਰੀਵਾਲ ਨੂੰ ਇਸੇ ਸ਼ਰਾਬ ਨੀਤੀ ਨਾਲ ਸੰਬੰਧਤ ਮਾਮਲੇ 'ਚ 21 ਮਾਰਚ ਨੂੰ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਏਜੰਸੀ ਘਪਲੇ ਮਾਮਲੇ 'ਚ 'ਕਿੰਗਪਿਨ' ਮੰਨ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8