ਭਾਜਪਾ ਆਗੂਆਂ ਨਾਲ ਮਿਲ ਕੇ ਜ਼ਬਰਨ ਵਸੂਲੀ ਕਰ ਰਹੇ ED ਦੇ ਅਧਿਕਾਰੀ : ਰਾਊਤ
Monday, Sep 30, 2024 - 04:27 PM (IST)
ਮੁੰਬਈ (ਭਾਸ਼ਾ)- ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਕੁਝ ਅਧਿਕਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂਆਂ ਦੀ ਮਿਲੀਭੁਗਤ ਨਾਲ ਲੋਕਾਂ ਤੋਂ ਭਾਰੀ ਮਾਤਰਾ ’ਚ ਪੈਸਾ ਵਸੂਲ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਵੇਗੀ ਤਾਂ ਇਸ ਗ਼ੈਰ-ਕਾਨੂੰਨੀ ਸਰਗਰਮੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਰਾਊਤ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਹ ਦੋਸ਼ ਵੀ ਲਾਇਆ ਕਿ ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਜਿਹੇ ਗ਼ੈਰ-ਕਾਨੂੰਨੀ ਕੰਮਾਂ ’ਚ ਸ਼ਾਮਲ ਲੋਕਾਂ ਬਾਰੇ ਪਤਾ ਹੈ।
ਸੰਜੈ ਰਾਊਤ ਨੇ ਦੋਸ਼ ਲਗਾਇਆ ਕਿ ਈ.ਡੀ. ਦੇ ਇਕ ਏਜੰਟ ਦੇ ਤੌਰ ’ਤੇ ਕੰਮ ਕਰਨ ਵਾਲਾ ਜੀਤੂ ਨਵਲਾਨੀ ਨਾਂ ਦਾ ਵਿਅਕਤੀ ਜ਼ਬਰਨ ਵਸੂਲੀ ’ਚ ਸ਼ਾਮਲ ਸੀ। ਸਾਡੀ ਐੱਮ.ਵੀ.ਏ. ਸਰਕਾਰ ਨੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ। ਅਜਿਹਾ ਮੰਨਿਆ ਜਾਂਦਾ ਹੈ ਕਿ ਉਸ ਨੂੰ ਈ.ਡੀ. ਅਤੇ ਭਾਜਪਾ ਆਗੂ ਦੇਵੇਂਦਰ ਫੜਨਵੀਸ, ਦੋਵਾਂ ਦਾ ਸਮਰਥਨ ਪ੍ਰਾਪਤ ਸੀ। ਰਾਊਤ ਨੇ ਦਾਅਵਾ ਕੀਤਾ ਕਿ (ਜੂਨ 2022 'ਚ ਏਕਨਾਥ ਸ਼ਿੰਦੇ ਸਰਕਾਰ ’ਚ) ਸੂਬੇ ਦੇ ਗ੍ਰਹਿ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਫੜਨਵੀਸ ਨੇ ਇਸ ਮਾਮਲੇ ਦੀ ਜਾਂਚ ਲਈ ਮਹਾਵਿਕਾਸ ਆਘਾੜੀ (ਐੱਮ.ਵੀ.ਏ.) ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਨੂੰ ਖਤਮ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8