ਸਾਬਕਾ ਵਿਧਾਇਕ ਦਿਲਬਾਗ ਦੇ ਘਰ ਈਡੀ ਦੀ ਛਾਪੇਮਾਰੀ, 5 ਕਰੋੜ ਨਕਦ ਤੇ ਸੋਨਾ ਬਰਾਮਦ

Friday, Jan 05, 2024 - 01:11 PM (IST)

ਹਰਿਆਣਾ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਛਾਪੇਮਾਰੀ ਦੌਰਾਨ ਵਿਦੇਸ਼ੀ ਹਥਿਆਰ, ਲਗਭਗ 300 ਕਾਰਤੂਸ, 5 ਕਰੋੜ ਰੁਪਏ ਨਕਦ ਅਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ 'ਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਸੋਨੀਪਤ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਪੰਵਾਰ ਖਿਲਾਫ ਛਾਪੇਮਾਰੀ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ- ਠੰਡ ਦਾ ਕਹਿਰ ਜਾਰੀ; ਸਕੂਲਾਂ 'ਚ ਫਿਰ ਤੋਂ ਹੋਇਆ ਛੁੱਟੀਆਂ ਦਾ ਐਲਾਨ, ਸਮਾਂ ਵੀ ਬਦਲਿਆ

PunjabKesari

ਸੂਤਰਾਂ ਨੇ ਦੱਸਿਆ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਟਿਕਾਣਿਆਂ ਤੋਂ ਕਰੀਬ 5 ਕਰੋੜ ਰੁਪਏ ਦੀ ਨਕਦੀ, 'ਗੈਰ-ਕਾਨੂੰਨੀ' ਵਿਦੇਸ਼ੀ ਹਥਿਆਰ, ਕਰੀਬ 300 ਕਾਰਤੂਸ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ, 4-5 ਕਿਲੋਗ੍ਰਾਮ ਸੋਨਾ ਅਤੇ ਦੇਸ਼-ਵਿਦੇਸ਼ ਵਿਚ ਜਾਇਦਾਦ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਦਸਤਾਵੇਜ਼ ਬਰਾਮਦ ਕਰ ਲਏ ਗਏ ਹਨ। ਉਸ ਦੇ ਸਹਿਯੋਗੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁਝ ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (PMAL) ਦੀਆਂ ਧਾਰਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੋਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ 'ਚ ਦੋਹਾਂ ਨੇਤਾਵਾਂ ਅਤੇ ਸਬੰਧਤ ਇਕਾਈਆਂ ਦੇ ਲਗਭਗ 20 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ- ED ਦੇ ਸੰਮਨ 'ਤੇ ਕੇਜਰੀਵਾਲ ਬੋਲੇ- ਜੋ ਭਾਜਪਾ 'ਚ ਸ਼ਾਮਲ ਨਹੀਂ ਹੁੰਦਾ, ਉਹ ਜਾਂਦੈ ਜੇਲ੍ਹ

PunjabKesari

ਯਮੁਨਾਨਗਰ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਹਰਿਆਣਾ ਪੁਲਸ ਵਲੋਂ ਹਾਲ ਹੀ 'ਚ ਦਰਜ ਕੀਤੀਆਂ ਕਈ FIRs ਤੋਂ ਮਨੀ ਲਾਂਡਰਿੰਗ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਹ FIR ਪਿਛਲੇ ਸਮੇਂ ਦੌਰਾਨ ਲੀਜ਼ ਦੀ ਮਿਆਦ ਖਤਮ ਹੋਣ ਅਤੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਪੱਥਰ, ਬੱਜਰੀ ਅਤੇ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਦੀ ਜਾਂਚ ਲਈ ਦਰਜ ਕੀਤੀਆਂ ਗਈਆਂ ਸਨ। ਕੇਂਦਰੀ ਏਜੰਸੀ 2020 'ਚ ਹਰਿਆਣਾ ਸਰਕਾਰ ਵਲੋਂ ਲਿਆਂਦੀ ਗਈ ਆਨਲਾਈਨ ਸਕੀਮ 'ਚ  ਧੋਖਾਧੜੀ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਮਾਲੀਆ ਅਤੇ ਟੈਕਸਾਂ ਦੀ ਉਗਰਾਹੀ ਨੂੰ ਸੌਖਾ ਬਣਾਇਆ ਜਾ ਸਕੇ ਅਤੇ ਖਣਨ ਖੇਤਰਾਂ ਵਿਚ ਟੈਕਸ ਚੋਰੀ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਰਾਮ ਮੰਦਰ ਤੇ CM ਯੋਗੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ 2 ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News