ED ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ''ਚ ਕੇਜਰੀਵਾਲ ਦੇ PA ਤੋਂ ਕੀਤੀ ਪੁੱਛ-ਗਿੱਛ

Thursday, Feb 23, 2023 - 01:44 PM (IST)

ED ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ''ਚ ਕੇਜਰੀਵਾਲ ਦੇ PA ਤੋਂ ਕੀਤੀ ਪੁੱਛ-ਗਿੱਛ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਭਿਵਬ ਕੁਮਾਰ ਤੋਂ ਪੁੱਛਗਿੱਛ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕੁਮਾਰ ਨੇ ਇੱਥੇ ਸੰਘੀ ਜਾਂਚ ਏਜੰਸੀ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਅਤੇ ਜਾਂਚਕਰਤਾਵਾਂ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਉਸ ਦਾ ਬਿਆਨ ਦਰਜ ਕੀਤਾ। ਮੰਨਿਆ ਜਾ ਰਿਹਾ ਹੈ ਕਿ ਉਸ ਤੋਂ ਈ.ਡੀ. ਦੇ ਦੋਸ਼ਾਂ ਦੇ ਸਬੰਧ ਵਿਚ ਅਦਾਲਤ ਵਿਚ ਪੁੱਛਗਿੱਛ ਕੀਤੀ ਗਈ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬਿਭਵ ਕੁਮਾਰ ਸਮੇਤ ਘੱਟੋ-ਘੱਟ 36 ਦੋਸ਼ੀਆਂ ਨੇ ਘਪਲੇ ਵਿਚ ਹਜ਼ਾਰਾਂ ਕਰੋੜ ਰੁਪਏ ਦੀ ਰਿਸ਼ਵਤ ਦੇ ਸਬੂਤ ਲੁਕਾਉਣ ਲਈ 170 ਫ਼ੋਨ ਨਸ਼ਟ ਕੀਤੇ ਜਾਂ ਉਨ੍ਹਾਂ ਦਾ ਇਸਤੇਮਾਲ ਕੀਤਾ।

ਇਹ ਵੀ ਪੜ੍ਹੋ : ਕੋਰੋਨਾ ਦਾ ਖ਼ੌਫ਼: ਮਾਂ ਨੇ ਬੱਚੇ ਸਮੇਤ ਖ਼ੁਦ ਨੂੰ ਫਲੈਟ 'ਚ ਕੀਤਾ ਸੀ ਕੈਦ, 3 ਸਾਲ ਮਗਰੋਂ ਕੀਤਾ ਰੈਸਕਿਊ

ਈ.ਡੀ. ਨੇ ਇਸ ਮਾਮਲੇ 'ਚ ਹੁਣ ਤੱਕ 2 ਦੋਸ਼ ਪੱਤਰ ਦਾਖ਼ਲ ਕੀਤੇ ਹਨ ਅਤੇ ਕੁੱਲ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਈ.ਡੀ. ਨੇ ਅਦਾਲਤ 'ਚ ਦਿੱਤੇ ਦੋਸ਼ ਪੱਤਰ 'ਚ ਦੋਸ਼ ਲਗਾਇਆ ਕਿ ਦਿੱਲੀ ਆਬਕਾਰੀ ਨੀਤੀ ਦੇ ਅਧੀਨ ਲਈ ਗਈ 100 ਕਰੋੜ ਰੁਪਏ ਦੀ ਰਿਸ਼ਵਤ ਦਾ ਇਸਤੇਮਾਲ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦੇ 2022 ਦੇ ਗੋਆ ਵਿਧਾਨ ਸਭਾ ਚੋਣ ਪ੍ਰਚਾਰ ਮੁਹਿੰਮ 'ਚ ਕੀਤਾ ਗਿਆ। ਆਬਕਾਰੀ ਨੀਤੀ 2021-22 ਪਿਛਲੇ ਸਾਲ ਅਗਸਤ 'ਚ ਰੱਦ ਕੀਤੀ ਗਈ ਅਤੇ ਦਿੱਲੀ ਦੇ ਉੱਪ ਰਾਜਪਾਲ ਨੇ ਬਾਅਦ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਬੇਨਿਯਮੀਆਂ ਦੀ ਜਾਂਚ ਕਰਨ ਲਈ ਕਿਹਾ। ਈ.ਡੀ. ਦੇ ਮਨੀ ਲਾਂਡਰਿੰਗ ਦਾ ਮਾਮਲਾ ਸੀ.ਬੀ.ਆਈ. ਦੀ ਐੱਫ.ਆਈ.ਆਰ. 'ਚੋਂ ਨਿਕਲਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News