ਦਿੱਲੀ ਆਬਕਾਰੀ ਨੀਤੀ ਮਾਮਲੇ ''ਚ ED ਨੇ ਪੰਜਾਬ ਸਮੇਤ 35 ਟਿਕਾਣਿਆਂ ''ਤੇ ਕੀਤੀ ਛਾਪੇਮਾਰੀ

10/07/2022 11:00:23 AM

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ ਇਕ ਵਾਰ ਮੁੜ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਸਰਕਾਰ ਇਸ ਨੀਤੀ ਵਾਪਸ ਲੈ ਚੁੱਕੀ ਹੈ। ਸੂਤਰਾਂ ਨੇ ਦੱਸਿਆ ਕਿ ਈ.ਡੀ. ਦੇ ਅਧਿਕਾਰੀ ਦਿੱਲੀ, ਪੰਜਾਬ ਅਤੇ ਹੈਦਰਾਬਾਦ 'ਚ 35 ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਜੁੜੇ ਕੁਝ ਸ਼ਰਾਬ ਵਪਾਰੀਆਂ, ਕੰਪਨੀਆਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਮੇਰੀ ਪਤਨੀ ਵੀ ਓਨੀ ਨਹੀਂ ਡਾਂਟਦੀ, ਜਿੰਨਾ ਉਪ ਰਾਜਪਾਲ ਸਾਹਿਬ ਡਾਂਟਦੇ ਹਨ : ਕੇਜਰੀਵਾਲ

ਈ.ਡੀ. ਇਸ ਮਾਮਲੇ 'ਚ ਹੁਣ ਤੱਕ 103 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ। ਇਸ ਮਾਮਲੇ 'ਚ ਪਿਛਲੇ ਮਹੀਨੇ ਸ਼ਰਾਬ ਕਾਰੋਬਾਰੀ ਅਤੇ ਸ਼ਰਾਬ ਕੰਪਨੀ 'ਇੰਡੋਸਪ੍ਰਿਟ' ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਮਾਮਲੇ 'ਚ ਐੱਫ.ਆਈ.ਆਰ. ਦਰਜ ਕੀਤੇ ਜਾਣ ਤੋਂ ਬਾਅਦ ਈ.ਡੀ. ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਇਸ ਮਾਮਲੇ 'ਚ 11 ਆਬਕਾਰੀ ਅਧਿਕਾਰੀਆਂ ਨੂੰ ਮੁਅੱਤਲ ਵੀ ਕੀਤਾ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News