ED ਨੇ ਪੂਜਾ ਸਿੰਘਲ ਨਾਲ ਜੁੜੇ ਮਾਮਲੇ ''ਚ ਝਾਰਖੰਡ, ਬਿਹਾਰ ''ਚ ਕੀਤੀ ਛਾਪੇਮਾਰੀ

Tuesday, May 24, 2022 - 11:55 AM (IST)

ED ਨੇ ਪੂਜਾ ਸਿੰਘਲ ਨਾਲ ਜੁੜੇ ਮਾਮਲੇ ''ਚ ਝਾਰਖੰਡ, ਬਿਹਾਰ ''ਚ ਕੀਤੀ ਛਾਪੇਮਾਰੀ

ਨਵੀਂ ਦਿੱਲੀ/ਰਾਂਚੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦੀ ਗ੍ਰਿਫ਼ਤਾਰ ਅਧਿਕਾਰੀ ਪੂਜਾ ਸਿੰਘਲ ਅਤੇ ਹੋਰ ਦੀ ਕਥਿਤ ਸ਼ਮੂਲੀਅਤ ਵਾਲੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਮੰਗਲਵਾਰ ਨੂੰ ਬਿਹਾਰ ਅਤੇ ਝਾਰਖੰਡ ਵਿਚ ਲਗਭਗ 7 ਥਾਵਾਂ 'ਤੇ ਛਾਪੇਮਾਰੀ ਕੀਤੀ। ਈ.ਡੀ. ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 12 ਦਿਨਾਂ ਤੋਂ ਲਾਪਤਾ ਹਰਿਆਣਾਵੀ ਸਿੰਗਰ ਦੀ ਲਾਸ਼ ਮਿੱਟੀ 'ਚ ਦੱਬੀ ਮਿਲੀ ਲਾਸ਼

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਿੰਘਲ (44) ਨੂੰ ਇਸ ਮਹੀਨੇ ਦੀ ਸ਼ੁਰੂਆਤ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਝਾਰਖੰਡ ਦੇ ਖੂੰਟੀ ਜ਼ਿਲ੍ਹੇ 'ਚ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਫੰਨ ਦੇ ਗਬਨ ਅਤੇ ਹੋਰ ਵਿੱਤੀ ਬੇਨਿਯਮੀਆਂ ਨਾਲ ਜੁੜੇ ਧਨ ਸੋਧ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਝਾਰਖੰਡ ਕੇਡਰ ਦੇ 2000 ਬੈਚ ਦੀ ਆਈ.ਏ.ਐੱਸ ਅਧਿਕਾਰੀ ਪੂਜਾ ਸਿੰਘ ਨੂੰ ਸੂਬਾ ਸਰਕਾਰ ਨੇ ਬਾਅਦ 'ਚ ਮੁਅੱਤਲ ਕਰ ਦਿੱਤਾ ਸੀ ਅਤੇ ਉਹ ਇਸ ਸਮੇਂ ਸੰਘੀ ਜਾਂਚ ਏਜੰਸੀ ਦੀ ਹਿਰਾਸਤ 'ਚ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News