ਕਰਨਾਟਕ ਦੇ MUDA ਮਾਮਲੇ ''ਚ ED ਨੇ ਮਾਰਿਆ ਛਾਪਾ

Friday, Oct 18, 2024 - 01:56 PM (IST)

ਕਰਨਾਟਕ ਦੇ MUDA ਮਾਮਲੇ ''ਚ ED ਨੇ ਮਾਰਿਆ ਛਾਪਾ

ਬੈਂਗਲੁਰੂ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਈਡੀ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਸੂਤਰਾਂ ਨੇ ਦੱਸਿਆ ਕਿ ਕੇਂਦਰੀ ਨੀਮ ਫੌਜੀ ਬਲ ਦੇ ਨਾਲ ਪਹੁੰਚੇ ਸੰਘੀ ਜਾਂਚ ਏਜੰਸੀ ਦੇ ਅਧਿਕਾਰੀ ਮੈਸੂਰ 'ਚ MUDA ਦਫ਼ਤਰ ਅਤੇ ਕੁਝ ਹੋਰ ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਟਿਕਾਣੇ 'ਤੇ ਕੋਈ ਛਾਪੇਮਾਰੀ ਨਹੀਂ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਫੈਡਰਲ ਏਜੰਸੀ ਨੇ ਲੋਕਾਯੁਕਤ ਵੱਲੋਂ ਹਾਲ ਹੀ ਵਿੱਚ ਦਰਜ ਕੀਤੀ ਗਈ ਐੱਫਆਈਆਰ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਕੁਝ ਹਫ਼ਤੇ ਪਹਿਲਾਂ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈਸੀਆਈਆਰ) ਦਾਇਰ ਕੀਤੀ ਸੀ।

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਆਪਣੀ ਪਤਨੀ ਨੂੰ MUDA ਵੱਲੋਂ 14 ਥਾਵਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਸਿੱਧਰਮਈਆ, ਉਨ੍ਹਾਂ ਦੀ ਪਤਨੀ ਬੀ. ਐੱਮ. ਪਾਰਵਤੀ, ਉਸ ਦੇ ਜੀਜਾ ਮੱਲਿਕਾਰਜੁਨ ਸਵਾਮੀ ਅਤੇ ਦੇਵਰਾਜੂ (ਜਿਸ ਤੋਂ ਸਵਾਮੀ ਨੇ ਜ਼ਮੀਨ ਖਰੀਦੀ ਸੀ ਅਤੇ ਪਾਰਵਤੀ ਨੂੰ ਤੋਹਫ਼ੇ ਵਜੋਂ ਦਿੱਤੀ ਸੀ) ਅਤੇ ਹੋਰਾਂ ਦੇ ਨਾਂ 27 ਸਤੰਬਰ ਨੂੰ ਮੈਸੂਰ-ਅਧਾਰਤ ਲੋਕਾਯੁਕਤ ਪੁਲਸ ਦੁਆਰਾ ਦਰਜ ਕੀਤੀ ਗਈ FIR ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਨੇ ਆਪਣੇ ਜਾਂ ਆਪਣੇ ਪਰਿਵਾਰ ਵੱਲੋਂ ਕਿਸੇ ਗ਼ਲਤ ਕੰਮ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਵਿਰੋਧੀ ਧਿਰ ਉਸ ਤੋਂ ਡਰੀ ਹੋਈ ਹੈ। ਉਸ ਨੇ ਕਿਹਾ ਸੀ ਕਿ ਇਹ ਉਸ ਵਿਰੁੱਧ ਇਸ ਤਰ੍ਹਾਂ ਦਾ ਪਹਿਲਾ 'ਸਿਆਸੀ ਕੇਸ' ਹੈ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News