ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਖ਼ਿਲਾਫ਼ ਕਈ ਥਾਂਵਾਂ 'ਤੇ ED ਦੀ ਛਾਪੇਮਾਰੀ

Friday, Jun 17, 2022 - 10:14 AM (IST)

ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਖ਼ਿਲਾਫ਼ ਕਈ ਥਾਂਵਾਂ 'ਤੇ ED ਦੀ ਛਾਪੇਮਾਰੀ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਧਨ ਸੋਧ ਦੇ ਇਕ ਮਾਮਲੇ 'ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਖੇਤਰ 'ਚ ਕਈ ਥਾਂਵਾਂ 'ਤੇ ਛਾਪੇਮਾਰੀ ਕਰ ਰਿਹਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਘੀਏ ਜਾਂਚ ਏਜੰਸੀ ਦੇ ਅਧਿਕਾਰੀ ਘੱਟੋ-ਘੱਟ 10 ਰਿਹਾਇਸ਼ੀ ਅਤੇ ਵਪਾਰਕ ਥਾਂਵਾਂ 'ਤੇ ਛਾਪੇਮਾਰੀ ਕਰ ਰਹੇ ਹਨ। ਈ.ਡੀ. ਨੇ ਜੈਨ (57) ਨੂੰ 30 ਮਈ ਨੂੰ ਮਨੀ ਲਾਂਡਰਿੰਗ ਐਕਟ (ਪੀ.ਐੱਮ.ਐੱਲ.ਏ.) ਦੀਆਂ ਅਪਰਾਧਕ ਧਾਰਾਵਾਂ ਦੇ ਅਧੀਨ ਗ੍ਰਿਫ਼ਤਾਰ ਕੀਤਾ ਸੀ। ਹਾਲੇ ਉਹ ਨਿਆਇਕ ਹਿਰਾਸਤ 'ਚ ਹਨ।

ਇਹ ਵੀ ਪੜ੍ਹੋ : ਤਪਦੀ ਦੁਪਹਿਰ ਸਿਪਾਹੀ ਨੇ ਬਾਂਦਰਾਂ ਨੂੰ ਅੰਬ ਖੁਆ ਪੇਸ਼ ਕੀਤਾ ਮਨੁੱਖਤਾ ਦੀ ਮਿਸਾਲ

ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਹੋਰ ਖ਼ਿਲਾਫ਼ ਇਸੇ ਤਰ੍ਹਾਂ ਦੀ ਛਾਪੇਮਾਰੀ 'ਚ 2.85 ਕਰੋੜ ਰੁਪਏ ਦੀ 'ਬੇਹਿਸਾਬ' ਨਕਦੀ ਅਤੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਜੈਨ ਖ਼ਿਲਾਫ਼ ਹਵਾਲਾ ਸੌਦੇ ਦੇ ਦੋਸ਼ 'ਚ ਪੀ.ਐੱਮ.ਐੱਲ.ਏ. ਦੇ ਅਧੀਨ ਏਜੰਸੀ ਜਾਂਚ ਕਰ ਰਹੀ ਹੈ। ਦਿੱਲੀ ਸਰਕਾਰ ਦੇ ਮੰਤਰੀ ਜੈਨ ਕੋਲ ਫਿਲਹਾਲ ਦਿੱਲੀ ਦਾ ਕੋਈ ਵਿਭਾਗ ਨਹੀਂ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News