''ਆਪ'' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਦੇ ਛਾਪੇ, RP ਸਿੰਘ ਨੇ ਕੀਤਾ ਤਿੱਖਾ ਟਵੀਟ
Wednesday, Oct 04, 2023 - 01:45 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਅੱਜ ਯਾਨੀ ਬੁੱਧਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛਾਪੇਮਾਰੀ ਕੀਤੀ। ਈ.ਡੀ. ਨੇ ਇਹ ਛਾਪੇਮਾਰੀ ਦਿੱਲੀ ਦੀ ਵਿਵਾਦਿਤ ਸ਼ਰਾਬ ਨੀਤੀ 'ਚ ਘਪਲੇ ਨੂੰ ਲੈ ਕੇ ਕੀਤੀ ਹੈ। ਇਸ ਤੋਂ ਪਹਿਲਾਂ ਸੰਜੇ ਸਿੰਘ ਦੇ ਕਰੀਬੀਆਂ ਦੇ ਇੱਥੇ ਵੀ ਛਾਪੇਮਾਰੀ ਕੀਤੀ ਗਈ ਸੀ। ਸ਼ਰਾਬ ਘਪਲੇ ਦੀ ਚਾਰਜਸ਼ੀਟ 'ਚ ਵੀ ਸੰਜੇ ਸਿੰਘ ਦਾ ਨਾਮ ਹੈ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ਰਾਬ ਨੀਤੀ 'ਚ ਘਪਲੇ ਦੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਹਨ।
ਇਹ ਵੀ ਪੜ੍ਹੋ- 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਨੇ ਕੀਤੀ ਛਾਪੇਮਾਰੀ
ਸੰਜੇ ਸਿੰਘ ਦੇ ਘਰ ED ਦੇ ਛਾਪੇ ਮਗਰੋਂ ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਤਿੱਖਾ ਸ਼ਬਦੀ ਵਾਰ ਕਰਦਿਆਂ ਟਵੀਟ ਕੀਤਾ ਹੈ। 'ਪੋਸ਼ਮ ਪਾ ਭਾਈ ਪੋਸ਼ਮ ਪਾ, ‘ਆਪੀਆਂ’ ਨੇ ਕੀ ਕੀਤਾ? ਸ਼ਰਾਬ 'ਚ ਘਪਲਾ ਕੀਤਾ,
ਪਾਰਟੀ ਦੇ ਨਾਂ 'ਤੇ ਚੰਦਾ ਲਿਆ। ਕਰੋੜਾਂ ਦੀ ਰਿਸ਼ਵਤ ਖਾਂਦੀ। ਹੁਣ ਤੁਹਾਨੂੰ ਜੇਲ੍ਹ ਜਾਣਾ ਪਵੇਗਾ...'
ਕੀ ਹੈ ਦਿੱਲੀ ਦਾ ਸ਼ਰਾਬ ਘਪਲਾ?
ਮਾਮਲਾ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ 2021-22 ਨਾਲ ਜੁੜਿਆ ਹੋਇਆ ਹੈ। ਦਿੱਲੀ ਸਰਕਾਰ ਨੇ 17 ਨਵੰਬਰ 2021 ਤੋਂ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਨਵੀਂ ਸ਼ਰਾਬ ਨੀਤੀ ਤਹਿਤ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਅਤੇ ਦਿੱਲੀ ਸਰਕਾਰ ਇਸ ਤੋਂ ਪੂਰੀ ਤਰ੍ਹਾਂ ਬਾਹਰ ਆ ਗਈ। ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਲਿਆ ਕੇ ਮਾਫੀਆ ਰਾਜ ਖਤਮ ਕਰਨ ਦੀ ਦਲੀਲ ਦਿੱਤੀ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਨਾਲ ਸਰਕਾਰ ਦਾ ਮਾਲੀਆ ਵਧੇਗਾ। ਨਵੀਂ ਆਬਕਾਰੀ ਨੀਤੀ ਜਦੋਂ ਦਿੱਲੀ ਵਿੱਚ ਲਾਗੂ ਹੋਈ ਤਾਂ ਨਤੀਜੇ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਆਏ। ਕਿੱਥੇ ਸਰਕਾਰ ਨੇ ਮਾਲੀਆ ਵਧਣ ਦਾ ਦਾਅਵਾ ਕੀਤਾ ਸੀ ਤੇ ਕਿੱਥੇ ਨੁਕਸਾਨ ਝੱਲਣਾ ਪਿਆ ਸੀ।
ਇਹ ਵੀ ਪੜ੍ਹੋ- ਸੰਸਦ 'ਚ ਅਡਾਨੀ ਮੁੱਦਾ ਚੁੱਕਣ ਲਈ ਸੰਜੇ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: 'ਆਪ'
ਦਿੱਲੀ ਦੇ LG ਨੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ 'ਤੇ 22 ਜੁਲਾਈ 2022 ਨੂੰ CBI ਜਾਂਚ ਦੀ ਸਿਫ਼ਾਰਸ਼ ਕੀਤੀ ਸੀ। LG ਦੀ ਸਿਫ਼ਾਰਿਸ਼ ਤੋਂ ਬਾਅਦ CBI ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੇਂਦਰੀ ਏਜੰਸੀ ਨੇ ਇਸ ਮਾਮਲੇ ਵਿਚ ਡਿਪਟੀ CM ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ।