ਹਰਿਆਣਾ ''ਚ ਕਾਂਗਰਸ ਵਿਧਾਇਕ ਸੁਰਿੰਦਰ ਅਤੇ ਇਨੈਲੋ ਵਿਧਾਇਕ ਦਿਲਬਾਗ ਦੇ ਘਰ ED ਦੇ ਛਾਪੇ

Thursday, Jan 04, 2024 - 10:18 AM (IST)

ਹਰਿਆਣਾ ''ਚ ਕਾਂਗਰਸ ਵਿਧਾਇਕ ਸੁਰਿੰਦਰ ਅਤੇ ਇਨੈਲੋ ਵਿਧਾਇਕ ਦਿਲਬਾਗ ਦੇ ਘਰ ED ਦੇ ਛਾਪੇ

ਹਰਿਆਣਾ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਅੱਜ ਯਾਨੀ ਕਿ ਵੀਰਵਾਰ ਨੂੰ ਸੂਬੇ ਦੇ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ, ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕੁਝ ਹੋਰਨਾਂ ਦੇ ਕੰਪਲੈਕਸਾਂ 'ਤੇ ਛਾਪੇਮਾਰੀ ਕੀਤੀ ਗਈ। 

ਇਹ ਵੀ ਪੜ੍ਹੋ- ਜੇਲ੍ਹ 'ਚ ਬੰਦ ਸੰਜੇ ਸਿੰਘ ਦੀਆਂ ਮੁਸ਼ਕਲਾਂ ਹੋਰ ਵਧੀਆਂ, ਦੇਣਾ ਹੋਵੇਗਾ 1 ਲੱਖ ਰੁਪਏ ਦਾ ਮੁਆਵਜ਼ਾ

ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀਆਂ ਧਾਰਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੋਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ 'ਚ ਦੋਵਾਂ ਨੇਤਾਵਾਂ ਅਤੇ ਉਨ੍ਹਾਂ ਨਾਲ ਸਬੰਧਤ ਇਕਾਈਆਂ ਦੇ 20 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਯਮੁਨਾਨਗਰ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ 'ਚ ਗ਼ੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਹਰਿਆਣਾ ਪੁਲਸ ਵੱਲੋਂ ਹਾਲ ਹੀ 'ਚ ਦਰਜ ਕੀਤੀਆਂ ਕਈ FIR ਤੋਂ ਮਨੀ ਲਾਂਡਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਈਡੀ ਦੇ ਤੀਜੇ ਸੰਮਨ 'ਤੇ ਵੀ ਪੇਸ਼ ਨਹੀਂ ਹੋਏ CM ਕੇਜਰੀਵਾਲ, ਭੇਜਿਆ ਲਿਖਤੀ ਜਵਾਬ


author

Tanu

Content Editor

Related News