ED ਨੇ ਕੇਜਰੀਵਾਲ ਦੇ ਨਿੱਜੀ ਸਕੱਤਰ, 'ਆਪ' ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
Tuesday, Feb 06, 2024 - 10:32 AM (IST)
ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਜਾਂਚ ਤਹਿਤ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਕੁਝ ਲੋਕਾਂ ਦੇ ਕੰਪਲੈਕਸਾਂ ਦੀ ਤਲਾਸ਼ੀ ਲਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਛਾਪੇਮਾਰੀ ਤਹਿਤ ਰਾਸ਼ਟਰੀ ਰਾਜਧਾਨੀ ਦੇ ਕਰੀਬ 10 ਕੰਪਲੈਕਸਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੇਂਦਰੀ ਏਜੰਸੀ ਦੇ ਅਧਿਕਾਰੀ ਬਿਭਵ ਕੁਮਾਰ ਅਤੇ ਦਿੱਲੀ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਤੋਂ ਇਲਾਵਾ ਕੁਝ ਹੋਰ ਲੋਕਾਂ ਦੇ ਕੰਪਲੈਕਸਾਂ ਦੀ ਤਲਾਸ਼ੀ ਲੈ ਰਹੇ ਹਨ।
ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ
ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨਾਰਾਇਣ ਦਾਸ ਗੁਪਤਾ ਦੇ ਇੱਥੇ ਵੀ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਦੱਸ ਦੇਈਏ ਕਿ 'ਆਪ' ਅੱਜ ਇਕ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਹੈ। ਇਸ ਪ੍ਰੈੱਸ ਕਾਨਫਰੰਸ ਤੋਂ ਠੀਕ ਪਹਿਲਾਂ ਈਡੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
ਇਹ ਵੀ ਪੜ੍ਹੋ- 'ਆਪ' ਨੇਤਾ ਸੰਜੇ ਸਿੰਘ ਨੂੰ ਝਟਕਾ, ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਨਹੀਂ ਮਿਲੀ ਇਜਾਜ਼ਤ
ਦੱਸਣਯੋਗ ਹੈ ਕਿ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਦਿੱਲੀ ਦੀ ਮੰਤਰੀ ਆਤਿਸ਼ੀ ਦੇ ਘਰ ਪਹੁੰਚੀ ਸੀ ਅਤੇ ਵਿਧਾਇਕਾਂ ਦੀ ਖਰੀਦ-ਫਰੋਖਤ ਦੇ ਦੋਸ਼ਾਂ ਦੇ ਸਬੰਧ ਵਿਚ ਉਨ੍ਹਾਂ ਨੂੰ ਨੋਟਿਸ ਦਿੱਤਾ ਗਿਆ ਸੀ। ਕੇਜਰੀਵਾਲ ਨੂੰ ਸ਼ਨੀਵਾਰ ਨੂੰ ਨੋਟਿਸ ਮਿਲਿਆ ਹੈ। ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਕੇਜਰੀਵਾਲ ਨੂੰ ਕਈ ਸੰਮਨ ਭੇਜੇ ਸਨ ਪਰ ਉਹ ਹੁਣ ਤੱਕ ਪੇਸ਼ ਨਹੀਂ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8