ਆਬਕਾਰੀ ਨੀਤੀ ਕੇਸ: ED ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਜਵਾਬ ਦੇਣ ਲਈ ਹਾਈ ਕੋਰਟ ਤੋਂ ਮੰਗਿਆ ਸਮਾਂ

03/27/2024 12:51:41 PM

ਨਵੀਂ ਦਿੱਲੀ- ਸ਼ਰਾਬ ਨੀਤੀ ਘਪਲੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਦਾਇਰ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ 'ਚ ਅੱਜ ਯਾਨੀ ਬੁੱਧਵਾਰ ਨੂੰ  ਸੁਣਵਾਈ ਹੋਈ। ਈਡੀ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਜਵਾਬ ਦਾਖ਼ਲ ਕਰ ਲਈ ਸਮਾਂ ਦਿੱਤਾ ਜਾਵੇ। ਓਧਰ 'ਆਪ' ਆਗੂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਆਬਕਾਰੀ ਨੀਤੀ ਨਾਲ ਸਬੰਧਤ ਕੇਸ ਵਿਚ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਤੁਰੰਤ ਫੈਸਲਾ ਲੈਣ ਦੀ ਲੋੜ ਹੈ। ਸਿੰਘਵੀ ਨੇ ਦੋਸ਼ ਲਾਇਆ ਕਿ ਜਵਾਬ ਦਾਖ਼ਲ ਕਰਨ ਦੀ ਬੇਨਤੀ ਇਕ ਦੇਰੀ ਦੀ ਚਾਲ ਸੀ। ਏਜੰਸੀ ਵਲੋਂ ਪੇਸ਼ ਵਧੀਕ ਸਾਲਿਸਿਟਰ ਜਨਰਲ ਐੱਸ. ਵੀ. ਰਾਜੂ ਨੇ ਕਿਹਾ ਕਿ ਪਟੀਸ਼ਨ ਉਨ੍ਹਾਂ ਨੂੰ ਮੰਗਲਵਾਰ ਨੂੰ ਹੀ ਸੌਂਪੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅੰਤਰਿਮ ਰਾਹਤ ਲਈ ਵੀ ਜਵਾਬ ਦੇਣ ਲਈ ਉੱਚਿਤ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਅਰਵਿੰਦ ਕੇਜਰੀਵਾਲ ਕੋਲ ਨਾ ਕੰਪਿਊਟਰ ਨਾ ਕਾਗਜ਼, ਫਿਰ ਹੁਕਮ ਕਿਵੇਂ ਦਿੱਤਾ? ਈ. ਡੀ. ਕਰ ਸਕਦੀ ਹੈ ਮਾਮਲੇ ਦੀ ਜਾਂਚ

ਦੱਸ ਦੇਈਏ ਕਿ ਕੇਜਰੀਵਾਲ ਨੂੰ ਸ਼ਰਾਬ ਘਪਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜਿਆ ਗਿਆ ਹੈ। ਕੇਜਰੀਵਾਲ ਤੋਂ ਈਡੀ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਗੈਰ-ਕਾਨੂੰਨੀ ਹੈ, ਉਹ ਤੁਰੰਤ ਰਿਹਾਅ ਹੋਣ ਦੇ ਹੱਕਦਾਰ ਹਨ।  ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ ਜਿਸ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ-  ਦਿੱਲੀ ਦੇ CM ਕੇਜਰੀਵਾਲ ਨੇ ED ਦੀ ਹਿਰਾਸਤ ਤੋਂ ਜਾਰੀ ਕੀਤਾ ਨਵਾਂ ਆਦੇਸ਼

ਦੱਸਣਯੋਗ ਹੈ ਕਿ ਕੇਜਰੀਵਾਲ ਵੀਰਵਾਰ ਸ਼ਾਮ ਨੂੰ ਈਡੀ ਨੇ ਕੇਜਰੀਵਾਲ ਉਨ੍ਹਾਂ 10ਵਾਂ ਸੰਮਨ ਜਾਰੀ ਕੀਤਾ ਸੀ। ਘਰ ਦੀ ਤਲਾਸ਼ੀ ਲਈ ਅਤੇ ਫਿਰ ਗ੍ਰਿਫ਼ਤਾਰ ਕਰ ਲਿਆ। ਇਸ ਦਰਮਿਆਨ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਕੇਜਰੀਵਾਲ ਹੁਣ ਜੇਲ੍ਹ ਵਿਚੋਂ ਹੀ ਸਰਕਾਰ ਚਲਾ ਰਹੇ ਹਨ। ਉਹ ਹੁਣ ਤੱਕ ਦੋ ਆਦੇਸ਼ ਜਾਰੀ ਕਰ ਚੁੱਕੇ ਹਨ।  ਇਕ ਆਦੇਸ਼ ਜਲ ਮੰਤਰਾਲਾ ਨਾਲ ਜੁੜਿਆ ਹੈ ਅਤੇ ਦੂਜਾ ਸਿਹਤ ਵਿਭਾਗ ਨਾਲ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News