ਮਹਾਦੇਵ ਐਪ : ED ਨੇ ਦੁਬਈ ਸਥਿਤ ਹਵਾਲਾ ਕਾਰੋਬਾਰੀ ਦੀ 580 ਕਰੋੜ ਦੀ ਜਾਇਦਾਦ ਕੀਤੀ ਜ਼ਬਤ

03/01/2024 6:19:02 PM

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਹਾਦੇਵ ਐਪ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਆਪਣੀ ਤਾਜ਼ਾ ਛਾਪੇਮਾਰੀ ਦੌਰਾਨ ਦੁਬਈ ਦੇ ਇਕ ਹਵਾਲਾ ਵਪਾਰੀ ਦੀ 580 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਨਾਲ ਹੀ 3.64 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ।

ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ’ਚ 28 ਫਰਵਰੀ ਨੂੰ ਕੋਲਕਾਤਾ, ਗੁਰੂਗ੍ਰਾਮ, ਦਿੱਲੀ, ਇੰਦੌਰ, ਮੁੰਬਈ ਤੇ ਰਾਏਪੁਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਮਹਾਦੇਵ ਆਨਲਾਈਨ ਗੇਮਿੰਗ ਤੇ ਸੱਟੇਬਾਜ਼ੀ ਐਪ ਮਾਮਲੇ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਨੇ ਛੱਤੀਸਗੜ੍ਹ ਦੇ ਵੱਖ-ਵੱਖ ਨੇਤਾਵਾਂ ਤੇ ਨੌਕਰਸ਼ਾਹਾਂ ਦੀ ਕਥਿਤ ਸ਼ਮੂਲੀਅਤ ਦੇ ਸੰਕੇਤ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਏਜੰਸੀ ਨੇ ਇਸ ਮਾਮਲੇ ’ਚ ਇਕ ‘ਹਵਾਲਾ ਕਾਰੋਬਾਰੀ’ ਹਰੀ ਸ਼ੰਕਰ ਟਿਬਰੇਵਾਲ ਦੀ ਪਛਾਣ ਕੀਤੀ ਹੈ, ਜੋ ਕੋਲਕਾਤਾ ਦਾ ਰਹਿਣ ਵਾਲਾ ਹੈ ਪਰ ਫਿਲਹਾਲ ਦੁਬਈ ’ਚ ਰਹਿ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha