ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ED ਦਾ ਵੱਡਾ ਐਕਸ਼ਨ, BRS ਨੇਤਾ ਕੇ. ਕਵਿਤਾ ਨੂੰ ਹਿਰਾਸਤ 'ਚ ਲਿਆ

03/15/2024 6:39:21 PM

ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਨੂੰ ਲੈ ਕੇ ਸੀ.ਬੀ.ਆਈ. ਅਤੇ ਈ.ਡੀ. ਦੀ ਜਾਂਚ ਹੁਣ ਤੱਕ ਕਈ ਵੱਡੇ ਨੇਤਾਵਾਂ ਤੱਕ ਪਹੁੰਚ ਚੁੱਕੀ ਹੈ। ਹੁਣ ਜਾਣਕਾਰੀ ਆ ਰਹੀ ਹੈ ਕਿ ਇਸ ਮਾਮਲੇ 'ਚ ਈ.ਡੀ. ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਉਸ ਨੂੰ ਹੈਦਰਾਬਾਦ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਜਾਂਚ ਏਜੰਸੀ ਕੇ. ਕਵਿਤਾ ਨੂੰ ਜਲਦੀ ਹੀ ਗ੍ਰਿਫਤਾਰ ਕਰ ਸਕਦੀ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਨੀਤੀ ਮੁੱਦੇ ਨਾਲ ਸਬੰਧਤ ਇੱਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਐੱਮ.ਐੱਲ.ਸੀ. ਕੇ. ਕਵਿਤਾ ਦੇ ਹੈਦਰਾਬਾਦ ਸਥਿਤ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ, ਜਾਂਚ ਏਜੰਸੀ ਛੇਤੀ ਹੀ ਇਸ ਮਾਮਲੇ ਵਿੱਚ ਬੀ.ਆਰ.ਐੱਸ. ਐੱਮ.ਐੱਲ.ਸੀ. ਨੂੰ ਗ੍ਰਿਫਤਾਰ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਕੇ. ਕਵਿਤਾ 'ਤੇ ਏਜੰਸੀ ਨੇ ਇਹ ਐਕਸ਼ਨ ਦੋ ਸੰਮਨਾਂ ਤੋਂ ਬਾਅਦ ਵੀ ਪੁੱਛਗਿੱਛ 'ਚ ਸ਼ਾਮਲ ਨਾ ਹੋਣ ਤੋਂ ਬਾਅਦ ਲਿਆ ਹੈ।


Rakesh

Content Editor

Related News