ED ਨੇ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ, ਇਸ ਦਿਨ ਪੁੱਛ-ਗਿੱਛ ਲਈ ਬੁਲਾਇਆ

Thursday, Feb 22, 2024 - 11:09 AM (IST)

ED ਨੇ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ, ਇਸ ਦਿਨ ਪੁੱਛ-ਗਿੱਛ ਲਈ ਬੁਲਾਇਆ

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀਲ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕਰ ਕੇ ਉਨ੍ਹਾਂ ਨੂੰ ਪੁੱਛ-ਗਿੱਛ  ਲਈ 26 ਫਰਵਰੀ (ਸੋਮਵਾਰ) ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਏਜੰਸੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਓ.) ਦੇ ਪ੍ਰਬੰਧਾਂ ਦੇ ਅਧੀਨ 7ਵਾਂ ਸੰਮਨ ਜਾਰੀ ਕਰਦੇ ਹੋਏ ਕੇਜਰੀਵਾਲ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਕਿ ਉਨ੍ਹਾਂ ਦੀ ਪੇਸ਼ੀ ਲਈ ਨਵਾਂ ਨੋਟਿਸ ਦੇਣਾ ਗਲਤ ਹੈ, ਕਿਉਂਕਿ ਇਹ ਮਾਮਲਾ ਇਕ ਸਥਾਨਕ ਅਦਾਲਤ ਦੇ ਵਿਚਾਰ ਅਧੀਨ ਹੈ। ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 26 ਫਰਵਰੀ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਅਤੇ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਈ.ਡੀ. ਨੇ ਹਾਲ 'ਚ ਇਸ ਮਾਮਲੇ 'ਚ ਉਸ ਦੇ ਸੰਮਨ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ (55) ਖ਼ਿਲਾਫ਼ ਇਕ ਨਵੀਂ ਸ਼ਿਕਾਇਤ ਦਰਜ ਕਰਵਾਈ ਸੀ।

ਅਦਾਲਤ ਨੇ ਪਿਛਲੇ ਹਫ਼ਤੇ ਕੇਜਰੀਵਾਲ ਨੂੰ ਇਸ ਮਾਮਲੇ 'ਚ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਛੋਟ ਦਿੱਤੀ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ 16 ਮਾਰਚ ਦੀ ਤਾਰੀਖ਼ ਤੈਅ ਕੀਤੀ ਸੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਸ਼ਿਕਾਇਤ ਦੇ ਵਿਸ਼ੇ ਅਤੇ ਰਿਕਾਰਡ 'ਤੇ ਰੱਖੀ ਗਈ ਸਮੱਗਰੀ ਨਾਲ, ਪਹਿਲੀ ਨਜ਼ਰ ਇਹ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 174 ਦੇ ਅਧੀਨ ਅਪਰਾਧ ਬਣਦਾ ਹੈ ਅਤੇ ਦੋਸ਼ੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕਾਰਵਾਈ ਲਈ ਪੂਰੇ ਆਧਾਰ ਹਨ। ਅਧਿਕਾਰਤ ਸੂਤਰਾਂ ਅਨੁਸਾਰ, ਈ.ਡੀ. ਨੇ ਦਾਅਵਾ ਕੀਤਾ ਕਿ ਸਥਾਨਕ ਅਦਾਲਤ ਨੇ ਪਹਿਲੀ ਨਜ਼ਰ ਕੇਜਰੀਵਾਲ ਨੂੰ ਇਸ ਮਾਮਲੇ 'ਚ ਪਹਿਲਾਂ ਜਾਰੀ ਨੋਟਿਸਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ 7ਵਾਂ ਸੰਮਨ ਜਾਰੀ ਕਰਨ ਦੀ ਜ਼ਰੂਰਤ ਪਈ ਹੈ। ਸੂਤਰਾਂ ਨੇ ਦੱਸਿਆ ਸੀ ਕਿ ਅਦਾਲਤ ਦੇ ਸਾਹਮਣੇ ਸਵਾਲ ਸੰਮਨ ਦੀ ਵੈਧਤਾ ਦਾ ਨਹੀਂ ਸਗੋਂ ਕੇਜਰੀਵਾਲ ਵਲੋਂ ਜਾਣਬੁੱਝ ਕੇ ਪਹਿਲੇ ਜਾਰੀ ਸੰਮਨ ਦੀ ਉਲੰਘਣਾ ਕਰਨ ਦਾ ਗੈਰ-ਕਾਨੂੰਨੀ ਕੰਮ ਹੈ। ਈ.ਡੀ. ਨੇ ਇਸ ਮਾਮਲੇ 'ਚ ਦਾਖ਼ਲ ਕੀਤੇ ਦੋਸ਼ ਪੱਤਰਾਂ 'ਚ ਕਈ ਵਾਰ ਕੇਜਰੀਵਾਲ ਦੇ ਨਾਂ ਦਾ ਜ਼ਿਕਰ ਕੀਤਾ ਹੈ। ਏਜੰਸੀ ਨੇ ਕਿਹਾ ਕਿ ਦੋਸ਼ੀ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਦੀ ਤਿਆਰੀ ਦੇ ਸਬੰਧ ਵਿਚ ਉਨ੍ਹਾਂ ਦੇ ਸੰਪਰਕ ਵਿਚ ਸਨ। ਈਡੀ ਨੇ ਇਸ ਮਾਮਲੇ 'ਚ ਹੁਣ ਤੱਕ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਅਤੇ ਪਾਰਟੀ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਗ੍ਰਿਫਤਾਰ ਕੀਤਾ ਹੈ। ਈਡੀ ਨੇ ਆਪਣੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਕਿ 'ਆਪ' ਨੇ ਗੋਆ ਚੋਣ ਪ੍ਰਚਾਰ ਵਿੱਚ "ਲਗਭਗ 45 ਕਰੋੜ ਰੁਪਏ ਦੇ ਅਪਰਾਧ ਦੀ ਕਮਾਈ" ਦੀ ਵਰਤੋਂ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News