ED ਨੇ ਸ਼ਰਧਾ ਕਪੂਰ ਨੂੰ ਵੀ ਭੇਜਿਆ ਸੰਮਨ, ਅੱਜ ਹੋ ਸਕਦੀ ਹੈ ਪੁੱਛਗਿੱਛ

Friday, Oct 06, 2023 - 04:58 AM (IST)

ED ਨੇ ਸ਼ਰਧਾ ਕਪੂਰ ਨੂੰ ਵੀ ਭੇਜਿਆ ਸੰਮਨ, ਅੱਜ ਹੋ ਸਕਦੀ ਹੈ ਪੁੱਛਗਿੱਛ

ਨੈਸ਼ਨਲ ਡੈਸਕ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ 6 ਅਕਤੂਬਰ ਨੂੰ 'ਮਹਾਦੇਵ ਸੱਟੇਬਾਜ਼ੀ ਐਪ' ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਰਣਬੀਰ ਕਪੂਰ, ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖ਼ਾਨ ਨੂੰ ਵੀ ਸੰਮਨ ਭੇਜੇ ਗਏ ਸਨ। 

ਇਹ ਖ਼ਬਰ ਵੀ ਪੜ੍ਹੋ - ਬੇਖੌਫ਼ ਲੁਟੇਰਿਆਂ ਨੇ ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਗਲ਼ 'ਤੇ ਚਾਕੂ ਨਾਲ ਕੀਤੇ ਕਈ ਵਾਰ

ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕਰੇਗੀ ਅਤੇ ਐਪ ਦੇ ਪ੍ਰਮੋਟਰਾਂ ਦੁਆਰਾ ਕਥਿਤ ਤੌਰ 'ਤੇ ਕੀਤੇ ਗਏ ਫੰਡਾਂ ਦੇ ਭੁਗਤਾਨ ਅਤੇ ਪ੍ਰਾਪਤੀ ਦੇ ਤਰੀਕੇ ਨੂੰ ਸਮਝਣ ਦੀ ਕੋਸ਼ਿਸ਼ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਕਲਾਕਾਰਾਂ ਨੂੰ ਕੇਸ ਵਿੱਚ ਮੁਲਜ਼ਮ ਨਹੀਂ ਬਣਾਇਆ ਜਾਵੇਗਾ। ਸਮਝਿਆ ਜਾਂਦਾ ਹੈ ਕਿ ਇਨ੍ਹਾਂ ਕਲਾਕਾਰਾਂ ਨੇ ਮਹਾਦੇਵ ਐਪ ਦਾ ਪ੍ਰਚਾਰ ਕੀਤਾ ਸੀ ਅਤੇ ਕੁਝ ਨੇ ਐਪ ਦੇ ਪ੍ਰਮੋਟਰਾਂ ਵਿੱਚੋਂ ਇੱਕ ਦੇ ਵਿਦੇਸ਼ੀ ਵਿਆਹ ਵਿੱਚ ਮਹਿਮਾਨਾਂ ਦਾ ਮਨੋਰੰਜਨ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News