ਦਿੱਲੀ ਸ਼ਰਾਬ ਨੀਤੀ ਮਾਮਲਾ: ED ਨੇ ਹੁਣ ''ਆਪ'' ਨੇਤਾ ਕੈਲਾਸ਼ ਗਹਿਲੋਤ ਨੂੰ ਭੇਜਿਆ ਸੰਮਨ, ਪੁੱਛਗਿੱਛ ਲਈ ਬੁਲਾਇਆ
Saturday, Mar 30, 2024 - 11:11 AM (IST)
ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਨੇਤਾ ਕੈਲਾਸ਼ ਗਹਿਲੋਤ ਨੂੰ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਭੇਜਿਆ ਹੈ। ਗਹਿਲੋਤ ਨੂੰ ਈਡੀ ਨੇ ਪੁੱਛਗਿੱਛ ਲਈ ਬੁਲਾਇਆ ਹੈ। ਨਜਫਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗਹਿਲੋਤ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ 'ਚ ਟਰਾਂਸਪੋਰਟ, ਗ੍ਰਹਿ ਅਤੇ ਕਾਨੂੰਨ ਮੰਤਰੀ ਹਨ। ਦੱਸ ਦੇਈਏ ਕਿ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ 'ਆਪ' ਦੇ ਨੇਤਾ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ। ਸੂਤਰਾਂ ਮੁਤਾਬਕ ਗਹਿਲੋਤ ਨੂੰ ਮਾਮਲੇ ਵਿਚ ਪੁੱਛਗਿੱਛ ਲਈ ਹਾਜ਼ਰ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਆਪਣਾ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਵਧਾਈ ਈਡੀ ਰਿਮਾਂਡ
'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 21 ਮਾਰਚ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਹ 1 ਅਪ੍ਰੈਲ ਤੱਕ ਜਾਂਚ ਏਜੰਸੀ ਦੀ ਹਿਰਾਸਤ ਵਿਚ ਹਨ। ਦੱਸ ਦੇਈਏ ਕਿ ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਤਿਆਰ ਕਰਨ ਅਤੇ ਉਸ ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹਨ। ਹਾਲਾਂਕਿ ਇਸ ਨੀਤੀ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ 'ਆਪ' ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਈਡੀ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਉਹ ਨਿਆਂਇਕ ਹਿਰਾਸਤ ਵਿਚ ਹਨ। ਈਡੀ ਨੇ ਕੁਝ ਸ਼ਰਾਬ ਕਾਰੋਬਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਕੇਜਰੀਵਾਲ ਨੂੰ CM ਦੇ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ਤੋਂ ਹਾਈ ਕੋਰਟ ਦਾ ਇਨਕਾਰ, ਜਾਣੋ ਕੀ ਕਿਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8