ਸਾਬਕਾ CM ਵਿਜਯਨ ਦੇ ਘਰ ਛਾਪੇਮਾਰੀ ਦੌਰਾਨ ED ਦੀ ਟੀਮ ''ਤੇ ਹਮਲਾ, 8 ਲੋਕ ਗ੍ਰਿਫ਼ਤਾਰ

Friday, May 29, 2026 - 08:35 AM (IST)

ਸਾਬਕਾ CM ਵਿਜਯਨ ਦੇ ਘਰ ਛਾਪੇਮਾਰੀ ਦੌਰਾਨ ED ਦੀ ਟੀਮ ''ਤੇ ਹਮਲਾ, 8 ਲੋਕ ਗ੍ਰਿਫ਼ਤਾਰ

ਤਿਰੂਵਨੰਤਪੁਰਮ - ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਰਾਈ ਵਿਜਯਨ ਦੀ ਰਿਹਾਇਸ਼ 'ਤੇ ਛਾਪੇਮਾਰੀ ਕਰਨ ਪਹੁੰਚੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਧਿਕਾਰੀਆਂ ਦੇ ਵਾਹਨਾਂ 'ਤੇ ਹੋਏ ਹਮਲੇ ਦੇ ਮਾਮਲੇ 'ਚ ਹੁਣ ਤੱਕ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਬਾ ਪੁਲਸ ਮੁਖੀ ਰਾਓਦਾ ਏ. ਚੰਦਰਸ਼ੇਖਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਰਮੇਸ਼ ਚੇਨੀਥਲਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦਰਸ਼ੇਖਰ ਨੇ ਕਿਹਾ ਕਿ ਘਟਨਾ ਦੀ ਜਾਂਚ ਸਹੀ ਦਿਸ਼ਾ 'ਚ ਅੱਗੇ ਵੱਧ ਰਹੀ ਹੈ ਅਤੇ ਹਿੰਸਾ 'ਚ ਸ਼ਾਮਲ ਕਈ ਹੋਰ ਲੋਕਾਂ ਦੀ ਵੀ ਪਛਾਣ ਕਰ ਲਈ ਗਈ ਹੈ।

ਇਸ ਦੌਰਾਨ ਪੁਲਸ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਛਾਪੇਮਾਰੀ ਕਰਨ ਆਈ ਟੀਮ ਖ਼ਿਲਾਫ ਹੋਈ ਹਿੰਸਾ ਦੇ ਮੁੱਦੇ 'ਤੇ ਚਰਚਾ ਕੀਤੀ। ਰਾਓਦਾ ਨੇ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਵਿਜਯਨ ਦੀ ਰਿਹਾਇਸ਼ ਦੇ ਆਲੇ-ਦੁਆਲੇ ਵੱਖ-ਵੱਖ ਥਾਵਾਂ 'ਤੇ ਲੋੜੀਂਦੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਸੀ।


author

Sunaina

Content Editor

Related News