ਗ੍ਰਿਫ਼ਤਾਰੀ ਮਗਰੋਂ ਅਰਵਿੰਦ ਕੇਜਰੀਵਾਲ ਨੂੰ ਹੈੱਡਕੁਆਰਟਰ ਲੈ ਗਈ ਈ. ਡੀ. ਦੀ ਟੀਮ

03/21/2024 11:24:45 PM

ਨੈਸ਼ਨਲ ਡੈਸਕ– ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼਼ਤਾਰ ਕਰ ਲਿਆ ਗਿਆ ਹੈ। ਅੱਜ ਸ਼ਾਮ ਤੋਂ ਹੀ ਈਡੀ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ, ਜਿਸ ਤੋਂ ਕਰੀਬ 2 ਘੰਟੇ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦਿੱਲੀ ਸੀ. ਐੱਮ. ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈ. ਡੀ. ਦੀ ਟੀਮ ਸੀ. ਐੱਮ. ਨਿਵਾਸ ਤੋਂ ਨਿਕਲ ਗਈ ਹੈ। ਇਥੋਂ ਕੇਜਰੀਵਾਲ ਨੂੰ ਈ. ਡੀ. ਦਫ਼ਤਰ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕੱਲ ਸਵੇਰੇ ਕੋਰਟ ’ਚ ਪੇਸ਼ ਕੀਤਾ ਜਾਵੇਗਾ। ਈ. ਡੀ. ਕੋਰਟ ’ਚ ਕੇਜਰੀਵਾਲ ਦੀ ਰਿਮਾਂਡ ਦੀ ਮੰਗ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਕੀ ਹੈ ਦਿੱਲੀ ਦਾ ਸ਼ਰਾਬ ਘੁਟਾਲਾ? ਜਿਸ ਨੇ ਸੀ. ਐੱਮ. ਕੇਜਰੀਵਾਲ ਸਮੇਤ ਵੱਡੇ ਮੰਤਰੀਆਂ ਨੂੰ ਭੇਜਿਆ ਜੇਲ

ਧਿਆਨਯੋਗ ਹੈ ਕਿ ਦਿੱਲੀ ਦੀ ਆਬਕਾਰੀ ਨੀਤੀ 2021-22 ’ਚ ਹੋਏ ਕਥਿਤ ਘੁਟਾਲੇ ’ਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਈ. ਡੀ. ਨੇ ਹੁਣ ਤੱਕ ਸੀ. ਐੱਮ. ਕੇਜਰੀਵਾਲ ਨੂੰ 9 ਸੰਮਨ ਜਾਰੀ ਕੀਤੇ ਹਨ। ਈ. ਡੀ. ਨੇ ਪਿਛਲੇ ਸਾਲ 2 ਨਵੰਬਰ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਪਹਿਲਾ ਸੰਮਨ ਭੇਜਿਆ ਸੀ। ਇਹ ਸੰਮਨ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਜਾਰੀ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਕਰੀਬ 100 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਹੈ। ਇਸ ਮਾਮਲੇ ’ਚ ਹੁਣ ਤੱਕ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਕੇ. ਕਵਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Rahul Singh

Content Editor

Related News