ਅਨਿਲ ਅੰਬਾਨੀ ''ਤੇ ED ਨੇ ਕੱਸਿਆ ਸ਼ਿਕੰਜਾ, ਕਰੀਬੀ ਅਮਿਤਾਭ ਝੁਨਝੁਨਵਾਲਾ ਤੇ ਅਮਿਤ ਬਾਪਨਾ ਨੂੰ ਚੁੱਕਿਆ
Thursday, Apr 16, 2026 - 01:50 AM (IST)
ਮੁੰਬਈ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਖਿਲਾਫ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਤਾਜ਼ਾ ਕਾਰਵਾਈ ਵਿੱਚ ਕੇਂਦਰੀ ਏਜੰਸੀ ਨੇ ਰਿਲਾਇੰਸ ਗਰੁੱਪ ਦੇ 2 ਸਾਬਕਾ ਸੀਨੀਅਰ ਅਧਿਕਾਰੀਆਂ ਅਤੇ ਅਨਿਲ ਅੰਬਾਨੀ ਦੇ ਬੇਹੱਦ ਨਜ਼ਦੀਕੀ ਮੰਨੇ ਜਾਣ ਵਾਲੇ ਅਮਿਤਾਭ ਝੁਨਝੁਨਵਾਲਾ ਅਤੇ ਅਮਿਤ ਬਾਪਨਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਲੋਨ ਧੋਖਾਧੜੀ ਦਾ ਹੈ ਮਾਮਲਾ
ਅਧਿਕਾਰੀਆਂ ਅਨੁਸਾਰ, ਇਹ ਗ੍ਰਿਫਤਾਰੀਆਂ ਰਿਲਾਇੰਸ ਹੋਮ ਫਾਈਨੈਂਸ ਲਿਮਟਿਡ (RHFL) ਅਤੇ ਰਿਲਾਇੰਸ ਕਮਰਸ਼ੀਅਲ ਫਾਈਨੈਂਸ ਲਿਮਟਿਡ (RCFL) ਨਾਲ ਸਬੰਧਤ ਲੋਨ ਧੋਖਾਧੜੀ ਦੇ ਮਾਮਲੇ ਵਿੱਚ ਕੀਤੀਆਂ ਗਈਆਂ ਹਨ। ਦੋਸ਼ ਹੈ ਕਿ ਰਿਲਾਇੰਸ ਗਰੁੱਪ ਦੀਆਂ ਇਨ੍ਹਾਂ ਕੰਪਨੀਆਂ ਰਾਹੀਂ ਫਰਜ਼ੀ ਜਾਂ ਸ਼ੈੱਲ (ਮੁਖੌਟਾ) ਕੰਪਨੀਆਂ ਦੀ ਵਰਤੋਂ ਕਰਕੇ ਬੈਂਕ ਕਰਜ਼ਿਆਂ ਵਿੱਚ ਹੇਰਾਫੇਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਭਿਆਨਕ ਰੇਲ ਹਾਦਸਾ: ਟ੍ਰੇਨ ਦੀ ਲਪੇਟ 'ਚ ਆਉਣ ਨਾਲ 5 ਲੋਕਾਂ ਦੀ ਦਰਦਨਾਕ ਮੌਤ
ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ
ਪੁੱਛਗਿੱਛ ਤੋਂ ਬਾਅਦ ਝੁਨਝੁਨਵਾਲਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਹਿਰਾਸਤ ਵਿੱਚ ਲਿਆ ਗਿਆ। ਏਜੰਸੀ ਨੇ ਉਨ੍ਹਾਂ ਨੂੰ ਵਿਸਤ੍ਰਿਤ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਅਮਿਤਾਭ ਝੁਨਝੁਨਵਾਲਾ ਮਾਰਚ 2003 ਤੋਂ ਸਤੰਬਰ 2019 ਤੱਕ ਰਿਲਾਇੰਸ ਕੈਪੀਟਲ ਲਿਮਟਿਡ ਦੇ ਡਾਇਰੈਕਟਰ ਵਜੋਂ ਕੰਮ ਕਰ ਚੁੱਕੇ ਹਨ, ਜੋ ਕਿ ਆਰਐਚਐਫਐਲ ਅਤੇ ਆਰਸੀਐਫਐਲ ਦੀ ਹੋਲਡਿੰਗ ਕੰਪਨੀ ਹੈ।
ਸੀਬੀਆਈ ਦੀ ਜਾਂਚ ਵੀ ਜਾਰੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ (CBI) ਨੇ ਵੀ ਅਨਿਲ ਅੰਬਾਨੀ ਅਤੇ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ (RCom) ਖ਼ਿਲਾਫ਼ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਉਨ੍ਹਾਂ 'ਤੇ LIC ਨੂੰ ਕਥਿਤ ਤੌਰ 'ਤੇ 3,750 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਇੱਕ ਫੋਰੈਂਸਿਕ ਆਡਿਟ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ ਕੰਪਨੀ ਨੇ ਫੰਡਾਂ ਦੀ ਹੇਰਾਫੇਰੀ ਕੀਤੀ ਅਤੇ ਆਪਣੀ ਵਿੱਤੀ ਹਾਲਤ ਗਲਤ ਦਿਖਾ ਕੇ LIC ਨੂੰ ਮਹਿੰਗੇ ਡਿਬੈਂਚਰ ਖਰੀਦਣ ਲਈ ਪ੍ਰੇਰਿਤ ਕੀਤਾ ਸੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ, ਸਪਲਾਈ ਪ੍ਰਭਾਵਿਤ ਹੋਣ ਦਾ ਖਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
