ਕੇਜਰੀਵਾਲ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ED, ਮੰਗਿਆ ਜਾਵੇਗਾ ਰਿਮਾਂਡ; ਭਾਰੀ ਪੁਲਸ ਫ਼ੋਰਸ ਤਾਇਨਾਤ

Friday, Mar 22, 2024 - 08:24 AM (IST)

ਨੈਸ਼ਨਲ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਈ.ਡੀ. ਅਰਵਿੰਦ ਕੇਜੀਰਵਾਲ ਨੂੰ ਅੱਜ ਅਦਾਲਤ ਵਿਚ ਪੇਸ਼ ਕਰੇਗੀ ਅਤੇ ਉਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ। ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਕੁਝ ਦੇਰ ਤਕ ਅਦਾਤਲ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਈ.ਡੀ. ਦੀ ਕੋਸ਼ਿਸ਼ ਰਹੇਗੀ ਕਿ ਜ਼ਿਆਦਾ ਤੋਂ ਜ਼ਿਆਦਾ ਦਿਨ ਦਾ ਰਿਮਾਂਡ ਮਿਲ ਸਕੇ। ਜਾਂਚ ਏਜੰਸੀ ਵੱਲੋਂ ਕੇਜਰੀਵਾਲ ਤੋਂ ਪੁੱਛਗਿੱਛ ਲਈ ਸਵਾਲਾਂ ਦੀ ਲੰਬੀ ਲਿਸਟ ਤਿਆਰ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ

ਗ੍ਰਿਫ਼ਤਾਰੀ ਮਗਰੋਂ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਮੈਡੀਕਲ ਕਰਵਾਇਆ ਗਿਆ। ਗ੍ਰਿਫ਼ਤਾਰੀ ਮਗਰੋਂ ਸਾਰੀ ਰਾਤ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਆਫ਼ਿਸ ਦੇ ਲਾਕਅੱਪ ਵਿਚ ਰੱਖਿਆ ਗਿਆ। ਰਾਤ ਨੂੰ ਉਨ੍ਹਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਈ.ਡੀ. ਵੱਲੋਂ ਪੁੱਛਗਿੱਛ ਲਈ ਰਿਮਾਂਡ ਮੰਗਿਆ ਜਾਵੇਗਾ।

ਦੂਜੇ ਪਾਸੇ ਇਸ ਗ੍ਰਿਫ਼ਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਵਿਚ AAP ਵੱਲੋਂ ਭਾਜਪਾ ਦੇ ITO ਸਥਿਤ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।  ਇਸ ਦੇ ਮੱਦੇਨਜ਼ਰ ਦਿੱਲੀ ਵਿਚ ਪੈਰਾਮਿਲਟਰੀ ਫ਼ੋਰਸਿਜ਼ ਦੀਆਂ 4 ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦਿੱਲੀ ਪੁਲਸ ਵੱਲੋਂ ITO 'ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਦਿੱਲੀ ਪੁਲਸ ਨੇ ਚੇਤਾਵਨੀ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਕਾਨੂੰਨ ਵਿਵਸਥਾ ਨੂੰ ਵਿਗਾੜਣ ਦੀ ਕੋਸ਼ਿਸ਼ ਨਾ ਕਰੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News