ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ
Tuesday, Apr 21, 2026 - 07:28 AM (IST)
ਨਵੀਂ ਦਿੱਲੀ (ਭਾਸ਼ਾ) – ਚੀਫ਼ ਜਸਟਿਸ ਸੂਰਿਆਕਾਂਤ ਨੇ ਸੋਮਵਾਰ ਨੂੰ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਅਜੌਕੇ ਸਮੇਂ ਵਿਚ ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਸ਼ਿਕਾਰ ਬਣ ਰਹੇ ਹਨ। ਦੱਸ ਦੇਈਏ ਕਿ ਜਸਟਿਸ ਜੋਏਮਾਲਿਆ ਬਾਗਚੀ ਦੇ ਨਾਲ ਬੈਂਚ ਦੀ ਪ੍ਰਧਾਨਗੀ ਕਰ ਰਹੇ ਜਸਟਿਸ ਸੂਰਿਆਕਾਂਤ ਨੇ ਹੁਣੇ ਜਿਹੇ ਦੇ ਇਕ ਬਜ਼ੁਰਗ ਔਰਤ ਦੇ ਮਾਮਲੇ ਦਾ ਜ਼ਿਕਰ ਕੀਤਾ, ਜਿਸ ਨੂੰ ਸਾਈਬਰ ਅਪਰਾਧੀਆਂ ਨੇ ‘ਡਿਜੀਟਲ ਅਰੈਸਟ’ ਕਰ ਕੇ ਉਨ੍ਹਾਂ ਦੀ ਸੇਵਾਮੁਕਤੀ ’ਤੇ ਮਿਲੀ ਸਾਰੀ ਰਕਮ ਠੱਗ ਲਈ। ਉਨ੍ਹਾਂ ਇਹ ਟਿੱਪਣੀਆਂ ਉਸ ਸਮੇਂ ਕੀਤੀਆਂ, ਜਦੋਂ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਬੈਂਚ ਦੇ ਸਾਹਮਣੇ ‘ਡਿਜੀਟਲ ਅਰੈਸਟ’ ਦੇ ਪੀੜਤਾਂ ਨਾਲ ਜੁੜੇ ਸੂ-ਮੋਟੋ ਵਾਲੇ ਮਾਮਲੇ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਸੂਰਿਆਕਾਂਤ ਨੇ ਉਸ ਬਜ਼ੁਰਗ ਔਰਤ ਦਾ ਹਵਾਲਾ ਦਿੰਦੇ ਹੋਏ ਕਿਹਾ,‘‘ਮੰਦੇ ਭਾਗੀਂ ਉਨ੍ਹਾਂ ਦੀ ਸੇਵਾਮੁਕਤੀ ਦੀ ਪੂਰੀ ਰਕਮ ਠੱਗ ਲਈ ਗਈ।’’ ਇਕ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਇਸ ਮੁੱਦੇ ’ਤੇ ਸੁਣਵਾਈ ਕੀਤੇ ਜਾਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ’ਤੇ ਜਸਟਿਸ ਸੂਰਿਆਕਾਂਤ ਨੇ ਕਿਹਾ,‘‘ਇਹ ਹੈਰਾਨ ਕਰਨ ਵਾਲਾ ਹੈ ਕਿ ਪੜ੍ਹੇ-ਲਿਖੇ ਲੋਕ ਵੀ ਇਸ ਤਰ੍ਹਾਂ ਠੱਗੇ ਜਾ ਰਹੇ ਹਨ।’ ‘ਡਿਜੀਟਲ ਅਰੈਸਟ’ ਸਾਈਬਰ ਠੱਗੀ ਦਾ ਨਵਾਂ ਤਰੀਕਾ ਹੈ। ਅਜਿਹੇ ਮਾਮਲਿਆਂ ਵਿਚ ਠੱਗ ਆਪਣੇ-ਆਪ ਨੂੰ ਲਾਅ ਇਨਫੋਰਸਮੈਂਟ ਅਧਿਕਾਰੀ ਦੱਸ ਕੇ ਲੋਕਾਂ ਨੂੰ ਆਡੀਓ ਜਾਂ ਵੀਡੀਓ ਕਾਲ ਰਾਹੀਂ ਡਰਾਉਂਦੇ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਡਰ ਵਿਖਾ ਕੇ ਉਨ੍ਹਾਂ ਦੇ ਆਪਣੇ ਹੀ ਘਰ ਵਿਚ ਬੰਧਕ ਬਣਾ ਲੈਂਦੇ ਹਨ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
